ਅੰੰਮਿ੍ਤਸਰ, 1 ਜੁਲਾਈ 2023 (ਦੀ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਸ਼ਨੀਵਾਰ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵੇਂ ਆਪਣੀ ਮੰਗਣੀ ਤੋਂ ਬਾਅਦ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਹਨ। ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਦੋਵਾਂ ਨੇ ਮੀਡੀਆ ਤੋਂ ਪੂਰੀ ਦੂਰੀ ਬਣਾਈ ਰੱਖੀ। ਇਸ ਦੌਰਾਨ ਦੋਹਾਂ ਨੇ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਫਿਲਹਾਲ ਵਿਆਹ ਦੀਆਂ ਤਿਆਰੀਆਂ ‘ਚ ਰੁੱਝੇ ਹੋਏ ਹਨ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੋਵੇਂ ਦੇਰ ਰਾਤ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ। ਦੋਵੇਂ ਸਵੇਰੇ ਪੰਜ ਵਜੇ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਗਏ। ਪਰਿਣੀਤੀ ਚੋਪੜਾ ਨੇ ਆਫ ਵਾਈਟ ਕਰੀਮ ਰੰਗ ਦਾ ਸੂਟ ਪਾਇਆ ਹੋਇਆ ਸੀ। ਜਦਕਿ ਰਾਘਵ ਚੱਢਾ ਨੇ ਕੁੜਤਾ-ਪਜਾਮਾ ਪਾਇਆ ਹੋਇਆ ਸੀ। ਦੋਵਾਂ ਨੇ ਮੱਥਾ ਟੇਕਣ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੀ ਪਰਿਕਰਮਾ ਵੀ ਕੀਤੀ। ਦੋਵਾਂ ਦੀ ਮੰਗਣੀ 13 ਮਈ ਨੂੰ ਦਿੱਲੀ ਦੇ ਕਪੂਰਥਲਾ ਹਾਊਸ ‘ਚ ਹੋਈ ਸੀ। ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।
Recent Posts
- ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ
- ਅਕਾਲੀ ਦਲ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਦੂਜੇ ਨੰਬਰ ’ਤੇ ਆਇਆ ਅਤੇ ਕਾਂਗਰਸ ਨਾਲੋਂ ਕਾਰਗੁਜ਼ਾਰੀ ਬੇਹਤਰ ਰਹੀ: ਸੁਖਬੀਰ ਸਿੰਘ ਬਾਦਲ
- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ
- ਧੁੰਦ ਦਾ ਕਹਿਰ: ਸੜਕ ਹਾਦਸੇ ਵਿੱਚ ਐਡੀਸ਼ਨਲ ਐਸਐਚਓ ਦੀ ਮੌਤ
- ਭਗਵਤ ਕਥਾ ਦੌਰਾਨ ਸ਼੍ਰੀ ਸਨਾਤਨ ਚੇਤਨਾ ਮੰਚ ਨੇ ਕੀਤੀ ਪ੍ਰਸ਼ਾਦ ਵੰਡਣ ਦੀ ਸੇਵਾ