ਪੰਜਾਬ ਮੁੱਖ ਖ਼ਬਰ ਰਾਜਨੀਤੀ

ਮੁੱਖ ਮੰਤਰੀ ਮਾਨ ਅਤੇ ਕੈਪਟਨ ਵਿਚਾਲੇ ਛਿੱੜੀ ਟਵੀਟਰ ਵਾਰ, ਕੈਪਟਨ ਨੂੰ ਮਾਨ ਨੇ ਸੁਣਾਈ ਖਰੀ ਖਰੀ, ਕਿਹਾ ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤਾ

ਮੁੱਖ ਮੰਤਰੀ ਮਾਨ ਅਤੇ ਕੈਪਟਨ ਵਿਚਾਲੇ ਛਿੱੜੀ ਟਵੀਟਰ ਵਾਰ, ਕੈਪਟਨ ਨੂੰ ਮਾਨ ਨੇ ਸੁਣਾਈ ਖਰੀ ਖਰੀ, ਕਿਹਾ ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤਾ
  • PublishedJuly 2, 2023

ਚੰਡੀਗੜ੍ਹ, 2 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਪੱਸ਼ਟ ਸ਼ਬਦਾਂ ਵਿੱਚ ਸੂਬੇ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮਪ੍ਰਸਤੀ ਠਹਿਰਾਅ ‘ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰਨ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲਨ ਦੇ ਐਲਾਨ ਤੋਂ ਬਾਅਦ ਕੈਪਟਨ ਅਤੇ ਮੁੱਖ ਮੰਤਰੀ ਮਾਨ ਦਰਮਿਆਨ ਟਵੀਟਰ ਵਾਰ ਛਿੱੜ ਗਈ ਹੈ। ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਆਗੁ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ ਪ੍ਰਤਿਕਿਰਿਆ ਤੋਂ ਬਾਅਦ ਪਲਟਵਾਰ ਕਰਦੇ ਹੋਏ ਮੁੱਖਮੰਤਰੀ ਮਾਨ ਵੱਲੋਂ ਕੈਪਟਨ ਨੂੰ ਖਰੀ ਖਰੀ ਸੁਣਾਈ ਗਈ ਹੈ ਅਤੇ ਕਿਹਾ ਗਿਆ ਹੈ ਕਿ ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤਾ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰ ਬਿਆਨ ਜਾਰੀ ਕੀਤਾ ਗਿਆ ਸੀ ਕਿ UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ..

ਜਿਸ ਦੇ ਚਲਦੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੇਬਿਆਨ ਦੀ ਨਿਖੇਦੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਸੀ । ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਨੂੰ ਅਜਿਹੇ ਬਿਆਨ ਜਾਰੀ ਕਰਨ ਤੋਂ ਪਹਿਲਾਂ ਕਾਨੂੰਨ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਸਿੱਖਣ ਲਈ ਕਿਹਾ ਜੋ ਪ੍ਰਸ਼ਾਸਨ ਦੀ ਪ੍ਰਕਿਰਿਆ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਉਜਾਗਰ ਕਰਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਢੇ ਨੌਂ ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦਕਿ ਮਾਨ ਨੇ ਡੇਢ ਸਾਲ ਵੀ ਪੂਰਾ ਨਹੀਂ ਕੀਤਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਅਣਜਾਣ ਬਿਆਨ ਦੇਣ ਤੋਂ ਪਹਿਲਾਂ ਸਾਸ਼ਨ ਬਾਰੇ ਸਿੱਖਣਾ ਅਤੇ ਤਜ਼ਰਬਾ ਹਾਸਲ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਲਿਆਂਦਾ ਗਿਆ ਅਤੇ ਜਾਂਚ ਲਈ ਕਾਨੂੰਨੀ ਪ੍ਰਕਿਰਿਆ ਤਹਿਤ ਇੱਥੇ ਹਿਰਾਸਤ ਵਿੱਚ ਲਿਆ ਗਿਆ ਸੀ। “ਮੁੱਖ ਮੰਤਰੀ ਜਾਂ ਇਸ ਮਾਮਲੇ ਲਈ ਜੇਲ੍ਹ ਮੰਤਰੀ ਤਸਵੀਰ ਵਿੱਚ ਕਿੱਥੇ ਆਉਂਦੇ ਹਨ”, ਉਨ੍ਹਾਂ ਨੇ ਮਾਨ ਨੂੰ ਕਿਹਾ ਕਿ ਉਹ ਅਜਿਹੇ ਮਜ਼ਾਕੀਆ ਬਿਆਨ ਦੇਣ ਤੋਂ ਪਹਿਲਾਂ ਕਾਨੂੰਨੀ ਅਤੇ ਜਾਂਚ ਪ੍ਰਕਿਰਿਆਵਾਂ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰ ਲੈਣ, ਕਿਉਂਕਿ ਅਹਿਜੇ ਬਿਆਨ ਸਿਰਫ ਮਾਨ ਦੀ ਲੋਕਾਂ ਵਿੱਚ ਅਗਿਆਨਤਾ ਨੂੰ ਹੀ ਉਭਾਰਦਾ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਬਿਆਨ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਇਕ ਹੋਰ ਟਵੀਟ ਕਰ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੂੰ ਖਰੀ ਖਰੀ ਸੁਣਾਦੇ ਹੋਏ ਕਿਹਾ ਗਿਆ ਕਿ ਕੈਪਟਨ ਸਾਹਬ ਮੈਂ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਰਖਵਾਲੀ ਕਰ ਰਿਹਾ ਹਾਂ ..ਤੁਸੀ ਮੈਨੂੰ ਅਗਿਆਨੀ ਕਹਿ ਰਹੇ ਹੋ ..ਕੈਪਟਨ ਸਾਹਬ ਮੁਗਲਾਂ ਦੇ ਰਾਜ ਵੇਲੇ ਤੁਸੀਂ ਮੁਗਲਾਂ ਨਾਲ ਸੀ ..ਅੰਗਰੇਜ਼ਾਂ ਦੇ ਰਾਜ ਵੇਲੇ ਤੁਸੀਂ ਅੰਗਰੇਜ਼ਾਂ ਨਾਲ ਸੀ..ਕਾਂਗਰਸ ਦੇ ਰਾਜ ਵੇਲੇ ਤੁਸੀਂ ਕਾਂਗਰਸ ਨਾਲ ਸੀ ..ਅਕਾਲੀਆਂ ਦੇ ਰਾਜ ਵੇਲੇ ਤੁਸੀਂ ਅਕਾਲੀਆਂ ਨਾਲ ਸੀ ..ਹੁਣ ਭਾਜਪਾ ਦੇ ਰਾਜ ਵੇਲੇ ਤੁਸੀਂ ਭਾਜਪਾ ਨਾਲ ਹੋ..ਥੋਡੀਆਂ ਸਿਆਣਪਾਂ ਨੇ ਈ ਪੰਜਾਬ ਦਾ ਬੇੜਾ ਗ਼ਰਕ ਕੀਤੈ..

Written By
The Punjab Wire