Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਕ੍ਰਾਇਮ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ
  • PublishedJuly 4, 2023

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ

ਚੰਡੀਗੜ੍ਹ, 4 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ‘ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Written By
The Punjab Wire