Close

Recent Posts

ਸਿਹਤ ਗੁਰਦਾਸਪੁਰ ਮੁੱਖ ਖ਼ਬਰ

ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਰੂਹਾਂ ਤੇ ਮੁਫਤ ਸਿਹਤ ਸਹੂਲਤਾਂ, ਟੈਸਟ ਤੇ ਦਵਾਈਆਂ ਦੇਣ ਵਿੱਚ ਹੋ ਰਹੇ ਹਨ ਕਾਰਗਰ ਸਿੱਧ ਰਮਨ ਬਹਿਲ

ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਬਰੂਹਾਂ ਤੇ ਮੁਫਤ ਸਿਹਤ ਸਹੂਲਤਾਂ, ਟੈਸਟ ਤੇ ਦਵਾਈਆਂ ਦੇਣ ਵਿੱਚ ਹੋ ਰਹੇ ਹਨ ਕਾਰਗਰ ਸਿੱਧ ਰਮਨ ਬਹਿਲ
  • PublishedJuly 5, 2023

ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਾਲ ਮਈ ਮਹੀਨੇ ਤੱਕ 1,33,764 ਮਰੀਜ਼ਾਂ ਦਾ ਸਫ਼ਲਤਾਪੂਰਵਕ ਮੁਫ਼ਤ ਇਲਾਜ ਅਤੇ 36,495 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਗਏ – ਰਮਨ ਬਹਿਲ

ਗੁਰਦਾਸਪੁਰ, 5 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਆਮ ਲੋਕਾਂ ਦੀਆਂ ਬਰੂਹਾਂ ’ਤੇ ਮੁਫਤ ਸਿਹਤ ਸਹੂਲਤਾਂ ਦੇਣ ਵਿੱਚ ਕਾਰਗਰ ਸਿੱਧ ਹੋਏ ਹਨ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਇਸ ਸਾਲ ਜਨਵਰੀ ਤੋਂ ਮਈ ਮਹੀਨੇ ਤੱਕ ਦਿੱਤੀਆਂ ਸਿਹਤ ਸੇਵਾਵਾਂ ਦੇ ਅੰਕੜੇ ਸਾਂਝੇ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਰੋਜ਼ਾਨਾਂ ਹਜ਼ਾਰਾਂ ਵਿਅਕਤੀ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਅਤੇ ਟੈਸਟ ਕਰਵਾਉਣ ਦੀ ਸਹੂਲਤ ਦਾ ਲਾਭ ਲੈ ਰਹੇ ਹਨ। ਸ੍ਰੀ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 35 ਆਮ ਆਦਮੀ ਕਲੀਨਿਕ ਸੇਵਾਵਾਂ ਨਿਭਾ ਰਹੇ ਹਨ ਜਿਨ੍ਹਾਂ ਵਿੱਚ ਇਸ ਸਾਲ ਜਨਵਰੀ ਤੋਂ ਮਈ ਮਹੀਨੇ ਤੱਕ 1,33,764 ਮਰੀਜ਼ਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕੀਤੀ ਹੈ। ਇਸਦੇ ਨਾਲ ਹੀ ਇਸ ਅਰਸੇ ਦੌਰਾਨ 36,495 ਮਰੀਜ਼ਾਂ ਦੇ ਮੁਫ਼ਤ ਲੈਬ ਟੈਸਟ ਕੀਤੇ ਗਏ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮੁਫ਼ਤ ਮੁੱਢਲੀਆਂ ਸਿਹਤ ਸਹੂਲਤਾਂ, ਚੈਕਅੱਪ ਅਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿੱਥੇ ਹਜ਼ਾਰਾਂ ਮਰੀਜ਼ ਬਿਨਾਂ ਕਿਸੇ ਦਿੱਕਤ ਦੇ ਆਪਣੇ ਘਰਾਂ ਦੇ ਨੇੜੇ ਚੈਕਅੱਪ ਅਤੇ ਦਵਾਈ ਦੀ ਮੁੱਢਲੀ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਸ੍ਰੀ ਬਹਿਲ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੰਬਾ ਇੰਤਜ਼ਾਰ ਕਰਨ ਦੀ ਪਰੇਸ਼ਾਨੀ ਨੂੰ ਘਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ਼ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਦਾ ਦਬਾਅ ਪਹਿਲਾਂ ਤੋਂ ਘਟਿਆ ਹੈ, ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਦਵਾਈਆਂ ਅਤੇ ਚੈਕਅੱਪ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵੀ ਹੁਣ ਓਪੀਡੀ ਦੇ ਬੋਝ ਤੋਂ ਕਾਫੀ ਹੱਦ ਤੱਕ ਮੁਕਤ ਹੋ ਰਹੇ ਹਨ ਅਤੇ ਮਾਹਿਰ ਡਾਕਟਰ ਅਤੇ ਮੈਡੀਕਲ ਸਟਾਫ਼ ਲਗਾਤਾਰ ਲੋੜਵੰਦ ਮਰੀਜ਼ਾਂ ਦਾ ਇਲਾਜ ਕਰ ਰਿਹਾ ਹੈ।

Written By
The Punjab Wire