Close

Recent Posts

ਗੁਰਦਾਸਪੁਰ

ਐੱਸ.ਬੀ.ਆਈ ਲਾਈਫ਼ ਇੰਸ਼ੋਰੇਨਸ ਲਈ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਇੰਟਰਵਿਊ 11 ਜੁਲਾਈ ਨੂੰ

ਐੱਸ.ਬੀ.ਆਈ ਲਾਈਫ਼ ਇੰਸ਼ੋਰੇਨਸ ਲਈ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਇੰਟਰਵਿਊ 11 ਜੁਲਾਈ ਨੂੰ
  • PublishedJuly 7, 2023

ਗੁਰਦਾਸਪੁਰ, 7 ਜੁਲਾਈ 2023 (ਦੀ ਪੰਜਾਬ ਵਾਇਰ ) । ਮਾਣਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 11 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬੈਕਿੰਗ ਸੈਕਟਰ ਨਾਲ ਸਬੰਧਤ ਐੱਸ.ਬੀ.ਆਈ ਲਾਈਫ ਇੰਸ਼ੋਰੇਨਸ, ਗੁਰਦਾਸਪੁਰ ਵੱਲੋਂ ਮਾਰਕਟਿੰਗ ਅਤੇ ਸੇਲਜ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਸ ਅਸਾਮੀ ਲਈ ਯੋਗਤਾ ਘੱਟ ਤੋਂ ਘੱਟ ਗ੍ਰੈਜੂਏਸ਼ਨ ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-30 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਬੈਂਕ ਦੇ ਨਿਯਮਾਂ ਅਨੁਸਾਰ ਸੈਲਰੀ ਮਿਲਣ ਯੋਗ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 11 ਜੁਲਾਈ 2023 ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

Written By
The Punjab Wire