ਪੰਜਾਬ ਵਿਚ ਗਠਜੋੜ ਦੀ ਭਾਜਪਾ ਨੂੰ ਨਹੀਂ ਅਕਾਲੀ ਦਲ ਨੂੰ ਲੋੜ ਹੈ – ਯਾਦਵਿੰਦਰ ਬੁੱਟਰ
ਜਾਖੜ ਦੀ ਅਗਵਾਈ ਵਿਚ ਭਾਜਪਾ ਪੰਜਾਬ ਦੇ ਪਿੰਡ-ਪਿੰਡ ‘ਚ ਪਹੁੰਚ ਕਰੇਗੀ – ਬੁੱਟਰ
ਗੁਰਦਾਸਪੁਰ, 8 ਜੁਲਾਈ 2023 (ਦੀ ਪੰਜਾਬ ਵਾਇਰ)। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੁਪਾਣੀ ਵੱਲੋਂ 2024 ਵਿਚ ਪੰਜਾਬ ਵਿਚ 13 ਲੋਕ ਸਭਾ ਸੀਟਾਂ ਤੇ ਭਾਜਪਾ ਵੱਲੋਂ ਇਕਲੇ ਚੋਣ ਲੜਨ ਦੇ ਫੈਸਲਾ ਦਾ ਸੁਆਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਕਾਲੀ ਦਲ ਨਾਲ ਗਠਜੋੜ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਅਕਾਲੀ ਦਲ (ਬਾਦਲ) ਦੀਆਂ ਨੀਤੀਆਂ ਦੇ ਕਾਰਨ ਅਤੇ ਇੰਨ੍ਹਾ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਦੇ ਕਾਰਨ ਲੋਕਾਂ ਨੇ ਇੰਨ੍ਹਾ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ ਇਹ ਹੁਣ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮਛੀ ਹੋ ਰਹੇ ਹਨ ਕਿਉਂਕਿ ਇੰਨ੍ਹਾ ਨੂੰ ਅਪਣਾ ਭਵਿਖ ਹੋਰ ਡੁਬਦਾ ਨਜ਼ਰ ਆ ਰਿਹਾ ਹੈ ਭਾਜਪਾ ਨਾਲ ਗਠਜੋੜ ਕਰਨ ਦੀ ਅਕਾਲੀ ਦਲ ਨੂੰ ਲੋੜ ਹੈ ਭਾਜਪਾ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋ ਰਹੇ ਹਨ ਇਸੇ ਕਰਕੇ ਵੱਖ-ਵੱਖ ਪਾਰਟੀਆਂ ਦੇ ਵਧੀਆ ਕਿਰਦਾਰ ਵਾਲੇ ਸਿੱਖ ਚੇਹਰੇ ਭਾਜਪਾ ਨਾਲ ਜੁੜਕੇ ਮਾਨ ਮਹਿਸੂਸ ਕਰ ਰਹੇ ਹਨ।ਉਨ੍ਹਾ ਕਿਹਾ ਕਿ ਅਕਾਲੀ ਦਲ ਦੇ ਕਈ ਪੁਰਾਣੇ ਟਕਸਾਲੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀਆਂ ਨੀਤੀਆਂ ਦੇ ਵਿਰੋਧ ਵਿਚ ਪਾਰਟੀ ਛੱਡਕੇ ਭਾਜਪਾ ਵਿਚ ਆਉਣ ਦਾ ਮਨ ਬਣਾਈ ਬੈਠੇ ਹਨ।ਬੁੱਟਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਅਤੇ ਵਿਜੇ ਰੁਪਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਵਿਚ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਸੀਂ ਪੰਜਾਬ ਦੇ ਪਿੰਡ-ਪਿੰਡ ਜਾਂਵਾਗੇ। ਉਨ੍ਹਾਂ ਕਿਹਾ ਕਿ ਜਾਖੜ ਜਿਹੜੇ ਕੀ ਪੇਂਡੂ ਪਿਛੋਕੜ ਦੇ ਹੋਣ ਕਾਰਨ ਅਤੇ ਕਿਸਾਨੀ ਨਾਲ ਜੁੜੇ ਹੋਏ ਨੇਤਾ ਹਨ ਪਿੰਡਾਂ ਵਾਲਿਆਂ ਅਤੇ ਕਿਸਾਨਾਂ ਦੀ ਨਬਜ਼ ਪਛਾਣਦੇ ਹਨ ਦੇ ਕਾਰਨ ਪਿੰਡਾਂ ਵਿਚ ਭਾਜਪਾ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਅਸੀਂ ਪੰਜਾਬ ਦੀਆਂ 13 ਦੀਆਂ 13 ਲੋਕਸਭਾ ਦੀਆਂ ਸੀਟਾਂ ਤੇ ਇਤਿਹਾਸਿਕ ਜਿੱਤ ਦਰਜ ਕਰਵਾਂਵਾਗੇ।