ਚੰਡੀਗੜ੍ਹ, 9 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈਣ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਮੂਹ ਡੀਸੀ ਅਤੇ ਐਸਐਸਪੀ ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ… ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ