ਗੁਰਦਾਸਪੁਰ, 9 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆ ਅੰਦਰ ਵੱਖ ਵੱਖ ਜ਼ਿਲ੍ਹਾ ਮੈਜਿਸਟਰੇਟਾਂ ਵੱਲੋਂ ਬੇਸ਼ਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਚੰਡੀਗੜ੍ਹ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹੈ। ਪਰ ਹਾਲੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਛੁੱਟੀ ਸਬੰਧੀ ਕੋਈ ਐਲਾਨ ਨਹੀਂ ਹੋਇਆ ਹੈ। ਇਹ ਜਾਣਕਾਰੀ ਖੁੱਦ ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਅਗਰਵਾਲ ਵੱਲੋਂ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ ਅਲਰਟ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, ਅਗਲੇ 24 ਘੰਟਿਆਂ ਦੌਰਾਨ ਵੀ ਸੂਬੇ ਦੇ ਅੰਦਰ ਭਾਰੀ ਮੀਂਹ ਜਾਰੀ ਰਹੇਗਾ। ਦੱਸ ਦਈਏ ਕਿ, ਸੂਬੇ ਵਿਚ ਅੱਜ ਵੀ ਭਾਰੀ ਮੀਂਹ ਪਿਆ, ਜਿਸ ਦੇ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਜਿਸਦੇ ਚਲਦੀਆਂ ਵੱਖ ਵੱਖ ਜ਼ਿਲਿਆਂ ਅੰਦਰ ਵਿਦਿਅਕ ਅਦਾਰਿਆਂ ਅੰਦਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਐਲਾਨਾਂ ਦੇ ਚਲਦੇ ਹੀ ਲੋਕ ਅਸਮੰਜਸ਼ ਵਿੱਚ ਸਨ ਕਿ ਸ਼ਾਇਦ ਗੁਰਦਾਸਪੁਰ ਜ਼ਿਲ੍ਹੇ ਅੰਦਰ ਵੀ ਸਕੂਲਾਂ ਅਤੇ ਵਿਦਿਅਕ ਸਸੰਥਾਵਾ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਕਿ ਗਲਤ ਹੈ।
ਵੱਖ ਵੱਖ ਜ਼ਿਲਿਆ ਅੰਦਰ ਕੀਤੀ ਜਾ ਰਹੀ ਸਕੂਲਾ ਅੰਦਰ ਛੁੱਟਿਆ ਸਬੰਧੀ ਲੋਕਾਂ ਵਿੱਚ ਗਲਤ ਜਾਣਕਾਰੀ ਪਹੁੰਚ ਰਹੀ ਸੀ ਕਿ ਸ਼ਾਇਦ ਜ਼ਿਲ੍ਹਾ ਗੁਰਦਾਸਪੁਰ ਅੰਦਰ ਵੀ ਛੁੱਟੀ ਦਾ ਐਲਾਨ ਹੋਇਆ ਹੈ। ਪਰ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਫ ਕੀਤਾ ਗਿਆ ਕਿ ਹਾਲੇ ਤੱਕ ਦੇ ਹਾਲਾਤਾਂ ਨੂੰ ਵੇਖਦੇ ਹੋਏ ਸਕੂਲਾਂ ਅੰਦਰ ਛੁੱਟੀ ਦੇ ਕੋਈ ਆਰਡਰ ਜਾਰੀ ਨਹੀਂ ਕੀਤੇ ਗਏ ਹਨ ਅਤੇ ਆਮ ਦਿੰਨ ਵਾਂਗ ਸਕੂਲ ਅਤੇ ਵਿਦਿਅਕ ਸੰਸਥਾਵਾਂ ਖੁਲੱਣਗਿਆ।