ਗੁਰਦਾਸਪੁਰ

ਸਰਕਾਰ ਤੁਹਾਡੇ ਦੁਆਰ-ਪਿੰਡ ਕੋਟ ਸੰਤੋਖ ਰਾਏ ਵਿਖੇ ਮਿਸ਼ਨ `ਅਬਾਦ` ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਸਰਕਾਰ ਤੁਹਾਡੇ ਦੁਆਰ-ਪਿੰਡ ਕੋਟ ਸੰਤੋਖ ਰਾਏ ਵਿਖੇ ਮਿਸ਼ਨ `ਅਬਾਦ` ਕੈਂਪ ਤਹਿਤ ਵਿਸ਼ੇਸ਼ ਕੈਂਪ ਲਗਾਇਆ
  • PublishedJuly 10, 2023

ਅਬਾਦ ਕੈਂਪ ਦੌਰਾਨ 450 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ

ਮੁੱਖ ਮੰਤਰੀ ਭਗਵੰਤ ਮਾਨ ਦੇ ਰੰਗਲਾ ਪੰਜਾਬ ਨੂੰ ਸਾਕਾਰ ਕਰਨ ਲਈ ਜ਼ਿਲ੍ਹੇ ਹਰ ਪਿੰਡ ਵਿੱਚ ਲਗਾਏ ਜਾਣਗੇ ‘ਅਬਾਦ ਕੈਂਪ’ – ਡਿਪਟੀ ਕਮਿਸ਼ਨਰ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ‘ਸਰਕਾਰ ਲੋਕਾਂ ਦੇ ਦੁਆਰ’ ਦਾ ਵਾਅਦਾ ਨਿਭਾਇਆ – ਜਗਰੂਪ ਸੇਖਵਾਂ

ਕੋਟ ਸੰਤੋਖ ਰਾਏ/ਧਾਰੀਵਾਲ, 10 ਜੁਲਾਈ 2023(ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੋਟ ਸੰਤੋਖ ਰਾਏ ਵਿਖੇ ਮਿਸ਼ਨ `ਅਬਾਦ` ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਸਚਿਨ ਪਾਠਕ, ਡੀ.ਐੱਸ.ਪੀ. ਰਾਜਬੀਰ ਸਿੰਘ, ਸਿਵਲ ਸਰਜਨ ਡਾ. ਹਰਭਜਨ ਰਾਮ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਬੀ.ਡੀ.ਪੀ.ਓ. ਧਾਰੀਵਾਲ ਗੁਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਅੱਜ ਦੇ ਅਬਾਦ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਕੋਟ ਸੰਤੋਖ ਰਾਏ ਅਤੇ ਆਸ-ਪਾਸ ਦੇ ਪਿੰਡਾਂ ਦੇ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਇਸ ਮੌਕੇ ਢਿਲੋਂ ਸਕੈਨ ਸੈਂਟਰ ਧਾਰੀਵਾਲ ਵੱਲੋਂ ਸਕੈਨਿੰਗ ਦਾ ਮੁਫ਼ਤ ਕੈਂਪ ਲਗਾਇਆ ਗਿਆ। ਅੱਜ ਦੇ ਅਬਾਦ ਕੈਂਪ ਦੌਰਾਨ 450 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਅਬਾਦ ਕੈਂਪ ਲਗਾ ਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਕਾਰ ਕੀਤਾ ਜਾਵੇਗਾ।

ਇਸ ਦੌਰਾਨ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ `ਸਰਕਾਰ ਤੁਹਾਡੇ ਦੁਆਰ` ਦਾ ਜੋ ਨਾਅਰਾ ਦਿੱਤਾ ਗਿਆ ਹੈ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ।

ਇਸ ਮੌਕੇ ਉੱਘੇ ਆਗੂ ਅਮਰਜੀਤ ਸਿੰਘ ਲਾਡੀ, ਨਰਿੰਦਰ ਸਿੰਘ ਨੰਬਰਦਾਰ, ਬਲਦੇਵ ਸਿੰਘ ਨਿਮਾਣਾ, ਮੈਂਬਰ ਪੰਚਾਇਤ ਤਿਲਕ ਰਾਜ, ਸਕੂਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ, ਦਿਲਬਾਗ ਸਿੰਘ ਛੋਟੇਪੁਰ, ਹਰਪਾਲ ਸਿੰਘ ਛੋਟੇਪੁਰ, ਮਾਲਕ ਸਿੰਘ ਛੋਟੇਪੁਰ, ਪੀ.ਏ. ਹਨੀ, ਹਰਪਾਲ ਸਿੰਘ ਚੱਕ ਬੜੌਏਂ, ਮਿੰਟਾ ਆਲੋਵਾਲ, ਨਿਰਮਲ ਸਿੰਘ ਫ਼ੌਜੀ ਤੋਂ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।

Written By
The Punjab Wire