Close

Recent Posts

ਪੰਜਾਬ ਮੁੱਖ ਖ਼ਬਰ

ਸੁੱਖਬੀਰ ਬਾਦਲ ਨੇ ਕੀਤੀ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੇ ਪਾਰਟੀ ਕੈਡਰ ਨੂੰ ਅਪੀਲ, ਪੜ੍ਹੋ ਕੀ ਕਿਹਾ

ਸੁੱਖਬੀਰ ਬਾਦਲ ਨੇ ਕੀਤੀ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੇ ਪਾਰਟੀ ਕੈਡਰ ਨੂੰ ਅਪੀਲ, ਪੜ੍ਹੋ ਕੀ ਕਿਹਾ
  • PublishedJuly 10, 2023

ਚੰਡੀਗੜ੍ਹ, 10 ਜੁਲਾਈ 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੇ ਪਾਰਟੀ ਕੈਡਰ ਨੂੰ ਅਪੀਲ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਜਰੀਏ ਅਪੀਲ ਕੀਤੀ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਨਾਲ ਹੋਈ ਤਬਾਹੀ ਨੇ ਲੱਖਾਂ ਪੰਜਾਬੀਆਂ ਨੂੰ ਪ੍ਰਭਾਵਿਤ ਕੀਤਾ ਹੈ। ਭਾਵੇਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰ ਸਾਹਿਬਾਨ ਪੀੜ੍ਹਤਾਂ ਦੀ ਮਦਦ ਲਈ ਪਹਿਲਾਂ ਹੀ ਕੰਮ ਕਰ ਰਹੇ ਹਨ, ਮੈਂ ਹੁਣ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੇ ਪਾਰਟੀ ਕਾਡਰ ਨੂੰ ਅਪੀਲ ਕਰਦਾ ਹਾਂ ਕਿ ਉਹ ਜੰਗੀ ਪੱਧਰ ‘ਤੇ ਸੰਗਠਿਤ ਢੰਗ ਨਾਲ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸ਼ਾਮਿਲ ਹੋਣ।

ਹੜ੍ਹਾਂ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕਟਾਂ ਦੇ ਨਾਲ-ਨਾਲ ਪਕਾਇਆ ਭੋਜਨ ਵੀ ਉਪਲੱਬਧ ਕਰਵਾਉਣ ਦਾ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਸ਼ੂਆਂ ਲਈ ਜਿੱਥੇ ਵੀ ਲੋੜ ਹੋਵੇ ਚਾਰਾ ਵੀ ਭੇਜਣ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਹ ਵੀ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਹੋਰ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ, ਗੈਰ ਸਰਕਾਰੀ ਸੰਸਥਾਵਾਂ ਅਤੇ ਸਮਾਜ ਸੇਵੀਆਂ ਨਾਲ ਤਾਲਮੇਲ ਕਰਨ।

Written By
The Punjab Wire