Close

Recent Posts

ਕ੍ਰਾਇਮ ਮੁੱਖ ਖ਼ਬਰ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
  • PublishedJuly 11, 2023

ਚੰਡੀਗੜ੍ਹ, 11 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਸਿੰਚਾਈ ਲਈ ਪਾਣੀ ਦੀ ਬਰਾਬਰ ਵੰਡ ਵਾਸਤੇ ਸਾਂਝੇ ਖੇਤੀ ਟਿਊਬਵੈੱਲ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਵਾਉਣ ਬਦਲੇ ਉਕਤ ਏ.ਐਸ.ਆਈ ਨੇ ਉਸ ਤੋਂ 5000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਉਕਤ ਏ.ਐਸ.ਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire