Close

Recent Posts

ਸਿੱਖਿਆ ਪੰਜਾਬ

Good News ? ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ

Good News ? ਈ.ਟੀ.ਟੀ. ਅਧਿਆਪਕਾਂ ਦੀਆਂ ਹੋਣਗੀਆਂ ਹੈੱਡਟੀਚਰ ਵਜੋਂ ਤਰੱਕੀਆਂ: ਹਰਜੋਤ ਸਿੰਘ ਬੈਂਸ
  • PublishedJuly 11, 2023

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ, 11 ਜੁਲਾਈ 2023 (ਦੀ ਪੰਜਾਬ ਵਾਇਰ)। ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਹਨਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਹਨਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਸਿੱਖਿਆ ਵਿਭਾਗ ਅੰਦਰ ਲਗਾਤਾਰ ਨਵੀਆਂ ਭਰਤੀਆਂ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰ ਰਹੀ ਹੈ, ਉੱਥੇ ਸਕੂਲਾਂ ਵਿੱਚ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਕਾਡਰਾਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਉਣ ਲਈ ਵੀ ਉਪਰਾਲੇ ਕਰ ਰਹੀ ਹੈ।

Written By
The Punjab Wire