ਪੰਜਾਬ ਮੁੱਖ ਖ਼ਬਰ

ਵੱਡੀ ਖ਼ਬਰ:- ਨੰਗਲ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਪੰਜਾਬ ਸਰਕਾਰ ਦੇ ਇਤਰਾਜ਼ ਤੋਂ ਬਾਅਦ BBMB ਨੇ ਵਾਪਸ ਲਿਆ ਫੈਸਲਾ

ਵੱਡੀ ਖ਼ਬਰ:- ਨੰਗਲ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ, ਪੰਜਾਬ ਸਰਕਾਰ ਦੇ ਇਤਰਾਜ਼ ਤੋਂ ਬਾਅਦ BBMB ਨੇ ਵਾਪਸ ਲਿਆ ਫੈਸਲਾ
  • PublishedJuly 12, 2023

ਚੰਡੀਗੜ੍ਹ, 12 ਜੁਲਾਈ 2023 (ਦੀ ਪੰਜਾਬ ਵਾਇਰ)। ਹੁਣ ਤੱਕ ਦੀ ਵੱਡੀ ਖਬਰ ਹੈ ਕਿ ਪੰਜਾਬ ਸਰਕਾਰ ਦੇ ਇਤਰਾਜ਼ ਤੋਂ ਬਾਅਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਭਾਖੜਾ ਦੇ ਨੰਗਲ ਡੈਮ ਤੋਂ ਪਾਣੀ ਛੱਡਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ‘ਚ ਇਹ ਵੱਡਾ ਫੈਸਲਾ ਲਿਆ ਗਿਆ ਹੈ। ਫੈਸਲੇ ਮੁਤਾਬਕ ਤਿੰਨ ਦਿਨਾਂ ਤਕ ਪਾਣੀ ਨਹੀਂ ਛੱਡਿਆ ਜਾਵੇਗਾ। ਬੀਬੀਐਮਬੀ ਦੇ ਵਾਟਰ ਰੈਗੂਲੇਸ਼ਨ ਵਿਭਾਗ ਦੇ ਡਿਪਟੀ ਚੀਫ਼ ਇੰਜੀਨੀਅਰ ਨੇ ਮੰਗਲਵਾਰ 11 ਜੁਲਾਈ ਨੂੰ ਕਿਹਾ ਸੀ ਕਿ 13 ਜੁਲਾਈ ਨੂੰ 16000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਤੋਂ ਬਾਅਦ ਅੱਜ ਬੁੱਧਵਾਰ ਨੂੰ ਹੋਈ ਮੀਟਿੰਗ ‘ਚ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਜਿਸ ਨਾਲ ਪਾਣੀ ਛੱਡਣ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਾ ਵਾਸੀਆਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ। ਪੰਜਾਬ ਸਰਕਾਰ ਨੇ ਨੰਗਲ ਡੈਮ ਤੋਂ ਪਾਣੀ ਛੱਡਣ ‘ਤੇ ਬੀਬੀਐਮਬੀ ਕੋਲ ਸਖ਼ਤ ਇਤਰਾਜ਼ ਪ੍ਰਗਟਾਇਆ। ਸਰਕਾਰ ਦੀ ਗੱਲ ਸੁਣਨ ਤੋਂ ਬਾਅਦ ਬੋਰਡ ਨੇ ਅੱਜ ਪਾਣੀ ਛੱਡਣ ਦਾ ਫੈਸਲਾ ਵਾਪਸ ਲਿਆ। ਸਥਿਤੀ ਨੂੰ ਦੇਖਦੇ ਹੋਏ ਪਾਣੀ ਛੱਡਣ ਜਾਂ ਨਾ ਛੱਡਣ ਦਾ ਫੈਸਲਾ ਤਿੰਨ ਦਿਨਾਂ ਬਾਅਦ ਲਿਆ ਜਾਵੇਗਾ।

Written By
The Punjab Wire