ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ ਇਸ ਤਰੀਕ ਨੂੰ ਖੁੱਲ੍ਹਣਗੇ ਸਕੂਲ

ਚੰਡੀਗੜ੍ਹ,13 ਜੁਲਾਈ (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤਕ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸੂਬੇ ਵਿਚ ਸਕੂਲ 13 ਜੁਲਾਈ ਤਕ ਬੰਦ ਕੀਤੇ ਗਏ ਸਨ। ਜੋ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ 16 ਜੁਲਾਈ ਤਕ ਬੰਦ ਕਰ ਦਿੱਤੇ ਗਏ ਹਨ ਤੇ 17 ਜੁਲਾਈ ਨੂੰ ਆਮ ਵਾਂਗ ਖੁੱਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ।

Exit mobile version