ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ

ਚੰਡੀਗੜ੍ਹ, 16 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਇਥੇ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰੀ ਬਾਰਸ਼ ਕਾਰਨ ਸਕੂਲਾਂ ਵਿਚ ਵਿਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਸਨ।

ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ ਵਿਭਾਗ, ਸਿੱਖਿਆ ਵਿਭਾਗ , ਸਥਾਨਕ ਸਰਕਾਰ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਤੇ ਹੋਰਨਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ।

ਉਨ੍ਹਾਂ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਲਈ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੀਆਂ।

ਇਸ ਦੇ ਨਾਲ ਹੀ ਸਕੂਲ ਸਿੱਖਿਆ ਮੰਤਰੀ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਹਦਾਇਤ ਕੀਤੀ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ਼ ਉਹਨਾਂ ਸਕੂਲਾਂ ਵਿੱਚ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਛੁੱਟੀਆਂ ਕਰਨ ਸਬੰਧੀ ਫੈਸਲਾ ਆਪਣੇ ਪੱਧਰ ਤੇ ਕਰਨਗੇ।

Exit mobile version