Close

Recent Posts

ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅੱਜ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅੱਜ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
  • PublishedJuly 17, 2023

ਚੰਡੀਗੜ੍ਹ, 17 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਦੱਸ ਦਈਏ ਕਿ ਪੰਜਾਬ ਸਿਵਲ ਸਕੱਤਰੇਤ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਸਬੰਧੀ ਇਹ ਅਹਿਮ ਮੀਟਿੰਗ ਕੀਤੀ ਜਾਵੇਗੀ। ਅੱਜ ਬਾਅਦ ਦੁਪਹਿਰ 2 ਵਜੇ ਇਸ ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਇਹ ਮੀਟਿੰਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਡੈਮਾਂ ਦੀ ਮੁਰੰਮਤ, ਪ੍ਰਭਾਵਿਤ ਖੇਤਰਾਂ ਵਿੱਚੋਂ ਪਾਣੀ ਦੀ ਨਿਕਾਸੀ, ਇਲਾਕਿਆਂ ਵਿੱਚ ਰਾਹਤ ਕੈਂਪ ਸਥਾਪਤ ਕਰਨ, ਗਰੀਬ ਪਰਿਵਾਰਾਂ ਵਿੱਚ ਰਾਸ਼ਨ ਦੀ ਵੰਡ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਹੋਰ ਕਈ ਮੁੱਦਿਆਂ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿੱਚ ਐਫਸੀਆਰ, ਐਫਸੀਡੀ ਤੋਂ ਇਲਾਵਾ ਸਿੰਚਾਈ, ਜਲ ਸਪਲਾਈ ਅਤੇ ਸੈਨੀਟੇਸ਼ਨ, ਬਿਜਲੀ, ਸਿਹਤ, ਪਸ਼ੂ ਪਾਲਣ, ਲੋਕਲ ਬਾਡੀ, ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਰਹਿਣਗੇ।

Written By
The Punjab Wire