ਚੰਡੀਗੜ੍ਹ, 21 ਜੁਲਾਈ 2023 (ਦੀ ਪੰਜਾਬ ਵਾਇਰ)। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਜ਼ਿਲ੍ਹਿਆ ਅੰਦਰ 21 ਜੁਲਾਈ ਅਤੇ 22 ਜੁਲਾਈ 2023 ਨੂੰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਅੱਠ ਜ਼ਿਲ੍ਹਿਆ ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਅਮ੍ਰਿਤਸਰ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜਪੁੁਰ ਅਤੇ ਫਾਜਿਲਕਾ ਸ਼ਾਮਿਲ ਹੈ ਅੰਦਰ ਚੇਤਾਵਨੀ ਜਾਰੀ ਕੀਤੀ ਗਈ ਹੈ।

