ਪੰਜਾਬ ਮੁੱਖ ਖ਼ਬਰ

ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਅਧਿਆਪਕਾਂ ਦੀ ਨੌਂਕਰੀ ਲਈ ਇੰਟਰਵਿਊ 28 ਜੁਲਾਈ ਨੂੰ

ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਅਧਿਆਪਕਾਂ ਦੀ ਨੌਂਕਰੀ ਲਈ ਇੰਟਰਵਿਊ 28 ਜੁਲਾਈ ਨੂੰ
  • PublishedJuly 25, 2023

ਗੁਰਦਾਸਪੁਰ, 25 ਜੁਲਾਈ 2023 (ਦੀ ਪੰਜਾਬ ਵਾਇਰ ) । ਪੰਜਾਬ ਸਰਕਾਟ ਵੱਲੋਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਿਤੀ 28 ਜੁਲਾਈ 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਟੀ.ਸੀ. ਇੰਟਰਨੈਸ਼ਨਲ ਸਕੂਲ, ਗੁਰੂ ਨਾਨਕ ਪਬਲਿਕ ਸਕੂਲ, ਜੀਵਨ ਜੋਤੀ ਪਬਲਿਕ ਸਕੂਲ, ਸ਼ਬਦ ਪ੍ਰਕਾਸ਼ ਅਕੈਡਮੀ, ਸੈਨਟ ਸੋਲਜ਼ਰ ਡਿਵਾਇਨ ਪਬਲਿਕ ਸਕੂਲ, ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਅਤੇ ਯੋਗੀ ਰਾਜ ਬਾਵਾ ਲਾਲ ਜੀ ਮੈਮੋਰੀਅਲ ਸਕੂਲਾਂ ਵੱਲੋਂ ਅਧਿਆਪਕਾਂ ਦੀਆਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਯੋਗਤਾ ਬੀ.ਏ, ਬੀ.ਐੱਡ , ਐੱਮ.ਐੱਸ.ਸੀ. ਅਤੇ ਬੀ.ਕਾਮ. ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-40 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਨਿਯਮਾਂ ਅਨੁਸਾਰ ਤਨਖ਼ਾਹ ਮਿਲਣ ਯੋਗ ਹੋਵੇਗੀ । ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 28 ਜੁਲਾਈ 2023 ਨੂੰ ਆਪਣੇ ਅਸਲ ਦਸਤਾਵੇਜ ਦੀਆਂ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰਬਰ 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।

Written By
The Punjab Wire