Close

Recent Posts

ਪੰਜਾਬ ਮੁੱਖ ਖ਼ਬਰ ਰਾਜਨੀਤੀ

‘ਆਪ’ ਆਗੂਆਂ ਨੇ ਮਨੀਪੁਰ ਦੀ ਘਟਨਾ ਦੇ ਖਿਲਾਫ ਚੰਡੀਗੜ੍ਹ ‘ਚ ਕੀਤਾ ਪ੍ਰਦਰਸ਼ਨ, ਬੀਰੇਨ ਸਿੰਘ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ 

‘ਆਪ’ ਆਗੂਆਂ ਨੇ ਮਨੀਪੁਰ ਦੀ ਘਟਨਾ ਦੇ ਖਿਲਾਫ ਚੰਡੀਗੜ੍ਹ ‘ਚ ਕੀਤਾ ਪ੍ਰਦਰਸ਼ਨ, ਬੀਰੇਨ ਸਿੰਘ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ 
  • PublishedJuly 25, 2023

ਪ੍ਰਦਰਸ਼ਨ ਵਿਚ ‘ਆਪ’ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਲਾਠੀਚਾਰਜ, ਕਈ ਵਰਕਰ ਜ਼ਖਮੀ

ਬੇਟੀ ਪੜ੍ਹਾਓ ਬੇਟੀ ਬਚਾਓ ਸਰਕਾਰ ‘ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਉਸ ਤੋਂ ਵੱਧ ਮੰਦਭਾਗਾ ਹੋਰ ਕੁੱਝ ਵੀ ਨਹੀਂ ਹੋ ਸਕਦਾ-ਪ੍ਰਿੰਸੀਪਲ ਬੁੱਧਰਾਮ

ਚੰਡੀਗੜ੍ਹ, 25 ਜੁਲਾਈ 2023 (ਦੀ ਪੰਜਾਬ ਵਾਇਰ)। ਮਨੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ‘ਚ ‘ਆਪ’ ਸਰਕਾਰ ਦੇ ਮੰਤਰੀ-ਵਿਧਾਇਕਾਂ, ਪਾਰਟੀ ਵਰਕਰਾਂ ਸਮੇਤ ਪੰਜਾਬ ਦੇ ਹਜ਼ਾਰਾਂ ਵਰਕਰਾਂ ਨੇ ਸ਼ਮੂਲੀਅਤ ਕੀਤੀ।

 ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ‘ਆਪ’ ਵਰਕਰਾਂ ‘ਤੇ ਚੰਡੀਗੜ੍ਹ ਪੁਲਿਸ ਨੇ ਵਹਿਸ਼ੀ ਰਵੱਈਆ ਅਪਣਾਇਆ।  ਪੁਲੀਸ ਨੇ ‘ਆਪ’ ਵਰਕਰਾਂ ਤੇ ਆਗੂਆਂ ’ਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।

ਪ੍ਰਦਰਸ਼ਨ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਅਤੇ ਮਨੀਪੁਰ ਦੀ ਭਾਜਪਾ ਸਰਕਾਰਾਂ ਵਿਰੁੱਧ ਨਾਰੇਬਾਜ਼ੀ ਕੀਤੀ ਅਤੇ ਇਸ ਘਟਨਾ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।  ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨੀਪੁਰ ਦੀ ਬੀਰੇਨ ਸਿੰਘ ਸਰਕਾਰ ਨੂੰ ਤੁਰੰਤ ਬਰਖਾਸਤ ਕਰਕੇ ਉੱਥੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ।

‘ਆਪ’ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਨੇ ਮਨੀਪੁਰ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਦੇਖੀ ਹੈ।  ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਇੱਥੇ ਹੰਗਾਮਾ ਚੱਲ ਰਿਹਾ ਹੈ।  ਇੱਥੋਂ ਤੱਕ ਕਿ ਭਾਜਪਾ ਦੇ ਮੰਤਰੀਆਂ ਦੇ ਘਰਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ਹੈ।  ਫਿਰ ਵੀ ਪ੍ਰਧਾਨ ਮੰਤਰੀ ਚੁੱਪ ਹਨ। ਉਨਾਂ ਨੂੰ ਇਸ ‘ਤੇ ਦੇਸ਼ ਨੂੰ ਜਵਾਬ ਦੇਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡਿਆਂ ਨੇ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ।  ਜੇਕਰ ਕੇਂਦਰ ਦੀ ਭਾਜਪਾ ਸਰਕਾਰ ਚਾਹੁੰਦੀ ਤਾਂ ਇਹ ਘਟਨਾ ਨਾ ਵਾਪਰਦੀ।  ਉਹ ਸੰਸਦ ਵਿੱਚ ਬਹਿਸ ਤੋਂ ਵੀ ਭੱਜ ਰਹੇ ਹਨ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਔਰਤਾਂ ਪ੍ਰਤੀ ਭਾਜਪਾ ਦੀ ਸੋਚ ਮਾੜੀ ਹੈ।  ਉੱਤਰ ਪ੍ਰਦੇਸ਼ ਦੇ ਇੱਕ ਭਾਜਪਾ ਵਿਧਾਇਕ ਨੇ ਇੱਕ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਇੱਕ ਸਾਲ ਬਾਅਦ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ। ਉਸ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਭਾਜਪਾ ਦੀ ਯੋਗੀ ਸਰਕਾਰ ਨੇ ਟਿਕਟ ਦਿੱਤੀ ਸੀ।

ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਕਹਾ ਕਿ ਹੁਣ ਮਨੀਪੁਰ ਵਿੱਚ ਵੀ ਅਜਿਹਾ ਹੀ ਹੋ ਰਿਹਾ ਹੈ, ਦੋ ਮਹੀਨਿਆਂ ਬਾਦ ਇਹ ਗੱਲ ਸਾਹਮਣੇ ਆਈ ਹੈ।  ਬੇਟੀ ਪੜ੍ਹਾਓ ਬੇਟੀ ਬਚਾਓ ਸਰਕਾਰ ‘ਚ ਦੇਸ਼ ਦੀਆਂ ਧੀਆਂ ਨਾਲ ਜੋ ਜ਼ੁਲਮ ਕੀਤਾ ਜਾ ਰਿਹਾ ਹੈ, ਇਸ ਤੋਂ ਵੱਧ ਮੰਦਭਾਗਾ ਹੋਰ ਕੱਝ ਵੀ ਨਹੀਂ ਹੋ ਸਕਦਾ।

ਦੂਜੇ ਪਾਸੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਕਿਹਾ ਕਿ ਮਨੀਪੁਰ ਦੇ ਅਹਿਮ ਮੁੱਦੇ ‘ਤੇ ਪੀਐਮ ਮੋਦੀ ਦੀ ਚੁੱਪੀ ਭਾਜਪਾ ਦੀ ਕਾਇਰਤਾ ਨੂੰ ਦਰਸਾਉਂਦੀ ਹੈ।  ਪਰ ਆਮ ਆਦਮੀ ਪਾਰਟੀ ਮਨੀਪੁਰ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ

Written By
The Punjab Wire