Close

Recent Posts

ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਬੀਮਾਂ ਕੰਪਨੀਆਂ ਨੂੰ ਆਪਣੇ ਕੇਸਾਂ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਕਿਹਾ
  • PublishedJuly 26, 2023

9 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਲੱਗ ਰਹੀ ਹੈ ਕੌਮੀ ਲੋਕ ਅਦਾਲਤ

ਗੁਰਦਾਸਪੁਰ, 26 ਜੁਲਾਈ 2023 (ਦੀ ਪੰਜਾਬ ਵਾਇਰ )। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਐਡਵੋਕੇਟਜ਼ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਪਰਮਿੰਦਰ ਸਿੰਘ ਰਾਏ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਮਨ ਗੋਕਲਾਨੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਰਵੀ ਗੁਲਾਟੀ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ੍ਰੀ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੀ ਮੌਜੂਦ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਵੱਖ-ਵੱਖ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਵਕੀਲਾਂ ਨੂੰ ਕਿਹਾ ਕਿ ਉਹ ਬੀਮਾ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਅਦਾਲਤਾਂ ਵਿੱਚ ਚੱਲਦੇ ਕੇਸਾਂ ਦਾ ਜਲਦ ਹੱਲ ਕਰਵਾਉਣ ਲਈ ਲੋਕ ਅਦਾਲਤਾਂ ਵਿੱਚ ਆਪਣੇ ਕੇਸ ਲਗਾਉਣ। ਉਨ੍ਹਾਂ ਦੱਸਿਆ ਕਿ 9 ਸਤੰਬਰ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲੱਗ ਰਹੀ ਹੈ ਜਿਸ ਵਿੱਚ ਹੋਰ ਕੇਸਾਂ ਦੇ ਨਾਲ ਬੀਮਾਂ ਕੰਪਨੀਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਬੀਮਾਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਵਕੀਲਾਂ ਨੂੰ ਕਿਹਾ ਕਿ ਉਹ 9 ਸਤੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਨੂੰ ਲਗਾ ਕੇ ਉਨ੍ਹਾਂ ਦਾ ਹੱਲ ਕਰਵਾਉਣ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਲੋਕ ਅਦਾਲਤਾਂ ਦੇ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

Written By
The Punjab Wire