Close

Recent Posts

ਗੁਰਦਾਸਪੁਰ

ਅਪਡੇਟ- 28 ਜੁਲਾਈ ਨੂੰ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਲਈ ਨੂੰਨ ਫੱਤੂ ਬਰਕਤ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਅਪਡੇਟ- 28 ਜੁਲਾਈ ਨੂੰ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਲਈ ਨੂੰਨ ਫੱਤੂ ਬਰਕਤ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ
  • PublishedJuly 27, 2023

ਡਿਪਟੀ ਕਮਿਸ਼ਨਰ ਨੇ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ

ਗੁਰਦਾਸਪੁਰ, 27 ਜੁਲਾਈ 2023 (ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 28 ਜੁਲਾਈ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਮੌਚਪੁਰ ਅਤੇ ਆਸ-ਪਾਸ ਦੇ ਪਿੰਡਾਂ ਲਈ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਮੌਚਪੁਰ ਪਿੰਡ ਤੇ ਹੋਰ ਨਜ਼ਦੀਕੀ ਪਿੰਡਾਂ ਲਈ ਲੱਗਣ ਵਾਲੇ ਇਸ ਕੈਂਪ ਦਾ ਸਥਾਨ ਪਿੰਡ ਨੂੰਨ ਫੱਤੂ ਬਰਕਤ ਦਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹੋਵੇਗਾ ਅਤੇ ਇਹ ਕੈਂਪ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਲੱਗੇਗਾ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਜੁਲਾਈ ਨੂੰ ਮੌਚਪੁਰ ਇਲਾਕੇ ਲਈ ਲੱਗਣ ਵਾਲੇ ਅਬਾਦ ਕੈਂਪ ਵਿੱਚ ਪਿੰਡ ਮੌਚਪੁਰ, ਮੌਚਪੁਰ ਕੈਂਪ ਤੋਂ ਇਲਾਵਾ ਪਿੰਡ ਨੂੰਨ ਫੱਤੂ ਬਰਕਤ, ਬੁੱਢਾ ਬਾਲਾ ਅਤੇ ਫੁਲੜਾ ਦੇ ਵਸਨੀਕ ਭਾਗ ਲੈਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਮੌਚਪੁਰ, ਨੂੰਨ ਫੱਤੂ ਬਰਕਤ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Written By
The Punjab Wire