Close

Recent Posts

ਖੇਡ ਸੰਸਾਰ ਪੰਜਾਬ ਮੁੱਖ ਖ਼ਬਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ
  • PublishedJuly 27, 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ

ਚੰਡੀਗੜ੍ਹ, 27 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।

ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।

Written By
The Punjab Wire