ਵਿਧਾਇਕ ਨਰੇਸ਼ ਪੁਰੀ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹ ਪ੍ਰਭਾਵਿਤ ਇਲਾਇਆਂ ਚ ਹੋਏ ਨੁਕਸਾਨ ਦਾ ਮੁਆਵਜਾ ਜਾਰੀ ਕਰਵਾਉਣ ਸਬੰਧੀ ਮੰਗ ਪਤਰ ਸੌਪਿਆ

ਪਠਾਨਕੋਟ, 28 ਜੁਲਾਈ 2023 (ਦੀ ਪੰਜਾਬ ਵਾਇਰ)। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਠਾਨਕੋਟ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਨਰੇਸ਼ ਪੁਰੀ ਵਿਧਾਇਕ ਸੁਜਾਨਪੁਰ ਨੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਜੀ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹੋਏ ਨੁਕਸਾਨ ਦਾ ਮੁਆਵਜ਼ਾ ਜ਼ਾਰੀ ਕਰਵਾਉਣ ਸੰਬੰਧੀ ਮੰਗ ਪੱਤਰ ਸੌਂਪਿਆ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਵਿਧਾਇਕ ਸ਼੍ਰੀ ਜੋਗਿੰਦਰ ਪਾਲ ਜੀ, ਸਮੇਤ ਸਮੁੱਚੇ ਬਲਾਕ ਪ੍ਰਧਾਨ ਸਾਹਿਬਾਨ ਤੇ ਪੰਜਾਬ ਕਾਂਗਰਸ ਦੇ ਬੁਲਾਰੇ ਜੀ ਵੀ ਮੌਜੂਦ ਸਨ।

Exit mobile version