ਗੁਰਦਾਸਪੁਰ ਪੰਜਾਬ

ਸਰਕਾਰ ਤੁਹਾਡੇ ਦੁਆਰ :- ਅਬਾਦ ਕੈਂਪ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਸਰਕਾਰ ਤੁਹਾਡੇ ਦੁਆਰ :- ਅਬਾਦ ਕੈਂਪ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
  • PublishedJuly 28, 2023

ਮਾਨ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਦਾ ਨਾਅਰਾ ਕੀਤਾ ਜਾ ਰਿਹਾ ਹੈ ਪੂਰਾ – ਚੇਅਰਮੈਨ ਸੇਖਵਾਂ

ਨੂੰਨ ਬਰਕਤ/ਕਾਹਨੂੰਵਾਨ, 28 ਜੁਲਾਈ 2023 (ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਨੂੰਨ ਬਰਕਤ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।

ਅੱਜ ਦੇ ਅਬਾਦ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਨੂੰਨ, ਫੱਤੂ ਬਰਕਤ, ਮੋਚਪੁਰ, ਬੁੱਢਾ ਬਾਲਾ, ਮੁਨਣ, ਰਾਜਪੁਰਾ, ਮੁੱਲਾਂਵਾਲ, ਪਸਵਾਲ ਪਿੰਡਾਂ ਦੇ ਵਿਅਕਤੀ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ 250 ਦੇ ਕਰੀਬ ਯੋਗ ਲਾਭਪਾਤਰੀਆਂ ਨੂੰ ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਦੌਰਾਨ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈ ਆਂ।

ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਦਾ ਜੋ ਨਾਅਰਾ ਦਿੱਤਾ ਗਿਆ ਹੈ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਲਈ ਵਚਨਬੱਧ ਹੈ।

ਨਾਇਬ ਤਹਿਸੀਲਦਾਰ ਸ. ਸੁਖਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਕਾਦੀਆਂ ਸ. ਮੋਹਨ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਕਾਹਨੂੰਵਾਨ ਸ. ਜਸਪਾਲ ਸਿੰਘ, ਜਸਵਿੰਦਰ ਸਿੰਘ ਕਾਨੂੰਗੋ, ਜਸਬੀਰ ਸਿੰਘ ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਹਤਬਰ ਹਾਜ਼ਰ ਸਨ।

Written By
The Punjab Wire