ਗੁਰਦਾਸਪੁਰ, 28 ਜੁਲਾਈ 2023 (ਦੀ ਪੰਜਾਬ ਵਾਇਰ)। ਨਸ਼ਾ ਤਸਕਰਾਂ ਤੋਂ ਤੰਗ ਆ ਕੇ ਗੁਰਦਾਸਪੁਰ ਦੇ ਪਿੰਡ ਰਾਮਨਗਰ ‘ਚ ਪਿੰਡ ਵਾਸੀਆਂ ਵੱਲੋਂ ਪੰਚਾਇਤ ਲਗਾਈ ਗਈ। ਜਿਸ ਵਿੱਚ ਸਾਰੇ ਪਿੰਡ ਦੀ ਔਰਤਾਂ ਅਤੇ ਮਰਦਾਂ ਨੇ ਭਾਗ ਲਿਆ। ਪਿੰਡ ਵਾਸੀਆ ਦੀ ਮੌਜੂਦੀ ਵਿੱਚ ਸਰਬਸੰਮਤੀ ਨਾਲ ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ ਕਿ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਕੋਈ ਵੀ ਜ਼ਮਾਨਤ ਨਹੀਂ ਦੇਵੇਗਾ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰਦਿਆਂ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਇਸ ਪਾਸੇ ਧਿਆਨ ਦੇਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ।
ਪਿੰਡ ਵਾਸੀਆਂ ਨੇ ਦੱਸਿਆ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਉਸ ਨੇ ਪੁਲਿਸ ਨੂੰ ਵੀਡੀਓ ਸਮੇਤ ਸਾਰੇ ਸਬੂਤ ਵੀ ਦਿੱਤੇ, ਫਿਰ ਵੀ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਵੀਡੀਓ ‘ਚ ਨਸ਼ਾ ਤਸਕਰ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ ਪਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਆਵਾਜ਼ ਚੁੱਕਣ ਵਾਲਿਆਂ ਨੂੰ ਹੀ ਚੁੱਪ ਕਰਵਾਇਆ ਜਾਂਦਾ ਹੈ। ਪਹਿਲਾਂ ਨੌਜਵਾਨਾਂ ਨੂੰ ਮੁਫ਼ਤ ਵਿੱਚ ਨਸ਼ਾ ਕੀਤਾ ਜਾਂਦਾ ਹੈ ਅਤੇ ਫਿਰ ਉਨ੍ਹਾਂ ਨੂੰ ਮਹਿੰਗੇ ਭਾਅ ਦੇ ਨਸ਼ੇ ਦਿੱਤੇ ਜਾਂਦੇ ਹਨ।
ਫੈਸਲਾ ਨਾ ਮੰਨਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ
ਇਸ ਸਬੰਧੀ ਸਰਪੰਚ ਹਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਨਸ਼ਿਆਂ ਦੇ ਖਿਲਾਫ ਹਨ ਅਤੇ ਇਸ ਖਿਲਾਫ ਕਾਰਵਾਈ ਵੀ ਕੀਤੀ ਗਈ ਹੈ। ਪੰਚਾਇਤ ਵੱਲੋਂ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਪਿੰਡ ਵਾਸੀ ਨਸ਼ਾ ਤਸਕਰਾਂ ਦਾ ਸਾਥ ਨਹੀਂ ਦੇਵੇਗਾ ਅਤੇ ਜੇਕਰ ਕੋਈ ਪਿੰਡ ਵਾਸੀ ਨਸ਼ਾ ਤਸਕਰਾਂ ਦੀ ਜ਼ਮਾਨਤ ਕਰਵਾ ਦਿੰਦਾ ਹੈ ਤਾਂ ਪੰਚਾਇਤ ਉਸ ਖ਼ਿਲਾਫ਼ ਵੀ ਕਾਰਵਾਈ ਕਰੇਗੀ।