ਗੁਰਦਾਸਪੁਰ, 29 ਜੁਲਾਈ 2023 (ਦੀ ਪੰਜਾਬ ਵਾਇਰ)। ਕੇਂਦਰੀ ਜੇਲ੍ਹ ਵਿੱਚ ਵੱਖ-ਵੱਖ ਮਾਮਲਿਆਂ ਵਿੱਚ ਤਲਾਸ਼ੀ ਦੌਰਾਨ ਬੈਟਰੀ ਤੋਂ ਬਿਨਾਂ ਮੋਬਾਈਲ ਫੋਨ ਅਤੇ ਸਿਮ ਅਤੇ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ ਹਨ। ਇਸ ਸਬੰਧੀ ਥਾਣਾ ਸਿਟੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਜੇਲ੍ਹ ਸਟਾਫ਼ ਵੱਲੋਂ ਮਸ਼ੀਨਾਂ ਦੀ ਮਦਦ ਨਾਲ ਬੈਰਕ ਨੰਬਰ-8 ਦੇ ਬੈੱਡਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਿਮ ਅਤੇ ਬੈਟਰੀ ਵਾਲਾ ਇੱਕ ਮੋਬਾਈਲ ਫੋਨ ਬਰਾਮਦ ਹੋਇਆ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇੱਕ ਹੋਰ ਮਾਮਲੇ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਵਰਨ ਸਿੰਘ ਨੇ ਦੱਸਿਆ ਕਿ ਜੇਲ੍ਹ ਸਟਾਫ਼ ਵੱਲੋਂ ਬੈਰਕ-7 ਦੇ ਪਖਾਨਿਆਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਬੰਦ ਮਨਬੀਰ ਸਿੰਘ ਉਰਫ ਸਾਬੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ‘ਚੋਂ 27 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।
Recent Posts
- ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ*
- ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ
- ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400ਥਾਵਾਂ ਤੇ ਛਾਪੇਮਾਰੀ ; 126ਗ੍ਰਿਫ਼ਤਾਰ
- ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ
- ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ