ਮਣੀਪੁਰ ਹਿੰਸਾ ਨੂੰ ਲੈ ਕੇ ਈਸਾਈ ਭਾਈਚਾਰੇ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ: ਪ੍ਰਧਾਨ ਮੰਤਰੀ ਮੋਦੀ ਦੀ ਚੁੱਪੀ ਦੀ ਕੀਤੀ ਨਿਖੇਦੀ

ਕਿਹਾ ਪ੍ਰਧਾਨਮੰਤਰੀ ਨੇ ਸੰਵੇਦਨਸ਼ੀਲ ਮੁੱਦੇ ਦੇ ਦਿਲਚਸਪੀ ਦਿਖਾਈ ਹੁੰਦੀ ਤਾਂ ਅੱਜ ਇਹ ਹਾਲਾਤ ਨਾ ਹੁੰਦੇ।

ਗੁਰਦਾਸਪੁਰ, 29 ਜੁਲਾਈ 2023 (ਦੀ ਪੰਜਾਬ ਵਾਇਰ)। ਕਸਬਾ ਧਾਰੀਵਾਲ ‘ਚ ਈਸਾਈ ਭਾਈਚਾਰੇ ਅਤੇ ਹੋਰ ਜਥੇਬੰਦੀਆਂ ਨੇ ਮਨੀਪੁਰ ‘ਚ ਈਸਾਈ ਭਾਈਚਾਰੇ ‘ਤੇ ਹੋ ਰਹੇ ਅੱਤਿਆਚਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਉਨ੍ਹਾਂ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਦੋ ਘੰਟੇ ਲਈ ਬੰਦ ਰੱਖਿਆ। ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸ਼ਮੂਲੀਅਤ ਕੀਤੀ।

ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮਾਮਲੇ ‘ਚ ਚੁੱਪੀ ਧਾਰਨ ਕਰਨ ਦੀ ਨਿਖੇਧੀ ਕੀਤੀ। ਨੇ ਕਿਹਾ ਕਿ ਜੇਕਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਸ ਸੰਵੇਧਨਸ਼ੀਲ ਮੁੱਦੇ ਪ੍ਰਤਿ ਦਿਲਚਸਪੀ ਹੁੰਦੀ ਤਾਂ ਅੱਜ ਮਣੀਪੁਰ ‘ਚ ਅਜਿਹੀ ਸਥਿਤੀ ਨਾ ਹੁੰਦੀ। ਉਨ੍ਹਾਂ ਕਿਹਾ ਕਿ ਮਨੀਪੁਰ ਵਿੱਚ ਘੱਟ ਗਿਣਤੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਦੌਰਾਨ ਮਨੀਪੁਰ ਵਿੱਚ ਵੱਡੇ ਪੱਧਰ ‘ਤੇ ਵਹਿਸ਼ੀਆਨਾ ਅਤੇ ਲਾਪ੍ਰਵਾਹੀ ਦੀਆਂ ਘਟਨਾਵਾਂ ਵਾਪਰੀਆਂ ਹਨ। ਹਿੰਸਾ ਬੇਰੋਕ ਜਾਰੀ ਹੈ, ਖਾਸ ਕਰਕੇ ਘਾਟੀ ਦੇ ਬਾਹਰੀ ਇਲਾਕਿਆਂ ਵਿੱਚ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 160 ਤੋਂ ਵੱਧ ਲੋਕਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਕਈ ਤਰ੍ਹਾਂ ਦੇ ਹਮਲੇ, ਅੱਗਜ਼ਨੀ ਦੀਆਂ ਘਟਨਾਵਾਂ ਹੋਈਆਂ ਹਨ। ਚਰਚ/ਪੂਜਾ ਦੇ ਸਥਾਨ ਅਤੇ ਸੰਸਥਾਵਾਂ ਵੱਡੇ ਪੱਧਰ ‘ਤੇ ਤਬਾਹ ਹੋ ਗਈਆਂ ਹਨ।

ਇਸ ਦੇ ਨਾਲ ਹੀ ਮੌਕੇ ’ਤੇ ਪਹੁੰਚੀ ਐਸਡੀਐਮ ਅਮਨਦੀਪ ਕੌਰ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਲਿਆ। ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ। ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

Exit mobile version