Close

Recent Posts

ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵਲੋਂ ਬਾਰਸ਼ਾਂ ਅਤੇ ਦਰਿਆਵਾਂ ਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਬਾਰਸ਼ਾਂ ਅਤੇ ਦਰਿਆਵਾਂ ਦੇ ਪਾਣੀ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਸਪੈਸ਼ਲ ਗਿਰਦਾਵਰੀ ਦੇ ਹੁਕਮ
  • PublishedAugust 2, 2023

ਗਿਰਦਾਵਰੀ ਦਾ ਕੰਮ 15 ਅਗਸਤ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੇ ਹੁਕਮ ਦਿੱਤੇ

ਗੁਰਦਾਸਪੁਰ, 2 ਅਗਸਤ 2023 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨੀਂ ਹੋਈ ਭਾਰੀ ਬਾਰਸ਼ ਅਤੇ ਦਰਿਆਵਾਂ ਦੇ ਨਾਲ ਲੱਗਦੇ ਖੇਤਰ ਵਿੱਚ ਪਾਣੀ ਆਉਣ ਕਾਰਨ ਪ੍ਰਭਾਵਿਤ ਹੋਏ ਖੇਤਰਾਂ ਵਿਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੋਂ ਪਹਿਲਾਂ ਹਰ ਹਾਲ ਵਿੱਚ ਮੁਕੰਮਲ ਕੀਤੀ ਜਾਵੇ ਤਾਂ ਜੋ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਹੜ੍ਹ ਪੀੜਤਾਂ ਦੇ ਹੋਏ ਨੁਕਾਸਨ ਦੇ ਅੰਦਾਜ਼ੇ ਲਈ ਵਿਸ਼ੇਸ਼ ਗਿਰਦਾਰਵੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਵਿਚ ਕਿਸੇ ਵੀ ਕਿਸਮ ਦਾ ਨੁਕਸਾਨ ਜਿਵੇਂ ਕਿ ਘਰ, ਟਿਊਬਵੈੱਲ, ਫ਼ਸਲ ਜਾਂ ਪਸ਼ੂ ਆਦਿ ਸ਼ਾਮਲ ਹਨ ਤਾਂ ਜੋ ਪ੍ਰਭਾਵਤ ਖੇਤਰਾਂ ਅੰਦਰ ਕੋਈ ਵੀ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੇ ਐੱਸ.ਡੀ.ਐੱਮਜ਼ ਨੂੰ ਨਿੱਜੀ ਤੌਰ ’ਤੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਗਿਰਦਾਵਰੀ ਦੇ ਕੰਮ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਗਿਰਦਾਵਰੀ ਦਾ ਸਾਰਾ ਕੰਮ ਪੂਰੀ ਤਰਾਂ ਪਾਰਦਰਸ਼ੀ ਹੋਣਾ ਚਾਹੀਦਾ ਹੈ। ਉਨਾਂ ਹੜ੍ਹ ਕਾਰਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਜਿਵੇਂ ਕਿ ਵਾਟਰ ਸਪਲਾਈ, ਸੜਕਾਂ, ਬਿਜਲੀ ਦੀ ਸਪਲਾਈ, ਟਿਊਬਵੈੱਲ, ਡੇਨੇਜ਼ ਪ੍ਰਣਾਲੀ, ਪੰਚਾਇਤੀ ਰਾਜ, ਵਿੱਦਿਅਕ ਅਦਾਰੇ, ਪੰਚਾਇਤ ਵਿਭਾਗ, ਡਿਸਪੈਂਸਰੀ ਆਦਿ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ ਵੀ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਪਾਣੀ ਨਾਲ ਪ੍ਰਭਾਵਤ ਖੇਤਰਾਂ ਦੇ ਵਸਨੀਕਾਂ ਨੂੰ ਕਿਹਾ ਹੈ ਕਿ ਉਹ ਗਿਰਦਾਵਰੀ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

Written By
The Punjab Wire