ਚੰਡੀਗੜ੍ਹ, 3 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।
Recent Posts
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ