ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ
  • PublishedAugust 8, 2023

ਜ਼ਿਲਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 8 ਅਗਸਤ 2023 (ਦੀ ਪੰਜਾਬ ਵਾਇਰ) । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਗਊ ਵੰਸ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੇਵਾ ਵਿੱਚ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਊਸ਼ਾਲਾ ਲਈ ਸੁੱਕੇ ਚਾਰੇ ਨੂੰ ਵੱੱਧ ਤੋਂ ਵੱਧ ਦਾਨ ਕਰਨ। ਉਨ੍ਹਾਂ ਗਊ ਵੰਸ਼ ਦੀ ਸੇਵਾ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਐਨੀਮਲ ਵੈਲਫੇਅਰ ਕਮੇਟੀ ਦੇ ਮੈਂਬਰ ਬਣ ਕੇ ਗਊ ਵੰਸ਼ ਦੀ ਸੇਵਾ ਵਿੱਚ ਆਪਣਾ ਹਿੱਸਾ ਪਾ ਸਕਦੇ ਹਨ।

ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਮੈਂਬਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਗਊਸ਼ਾਲਾ ਕਲਾਨੌਰ ਵਿੱਚ ਗਊ ਵੰਸ਼ ਦੀ ਸਹੂਲਤ ਲਈ ਬਣਾਏ ਜਾ ਰਹੇ ਨਵੇਂ ਸ਼ੈੱਡ ਦਾ ਪੂਰਾ ਕੰਮ ਇਸ ਮਹੀਨੇ ਦੀ 31 ਤਾਰੀਕ ਤੱਕ ਮੁਕੰਮਲ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਖੁਦ ਜਾ ਕੇ ਗਊਸ਼ਾਲਾ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਅਤੇ ਗਊਸ਼ਾਲਾ ਦੀਆਂ ਜੋ ਵੀ ਲੋੜਾਂ ਦਿਖਾਈ ਦੇਣ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚੋਂ ਗਊ ਸੈੱਸ ਨੂੰ ਇਕੱਠਾ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੇਵਾ ਤੇ ਬਿਹਤਰੀ ਲਈ ਇਸਨੂੰ ਖਰਚ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ ਹੈ।

ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਿ੍ਰਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਐਕਸੀਅਨ ਮੰਡੀ ਬੋਰਡ ਸ. ਬਲਦੇਵ ਸਿੰਘ ਬਾਜਵਾ, ਅਮਰਪਾਲ ਸਿੰਘ ਤੋਂ ਇਲਾਵਾ ਜ਼ਿਲਾ ਪਸ਼ੂ ਭਲਾਈ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।  

Written By
The Punjab Wire