ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਮਨੀਪੁਰ ਘਟਨਾ ਦੇ ਵਿਰੋਧ ਵਿੱਚ ਗੁਰਦਾਸਪੁਰ ਰਿਹਾ ਪੂਰੀ ਤਰ੍ਹਾਂ ਬੰਦ, ਮੋਦੀ ਸਰਕਾਰ ਦਾ ਫੂਕਿਆ ਗਿਆ ਪੁਤਲਾ

ਮਨੀਪੁਰ ਘਟਨਾ ਦੇ ਵਿਰੋਧ ਵਿੱਚ ਗੁਰਦਾਸਪੁਰ ਰਿਹਾ ਪੂਰੀ ਤਰ੍ਹਾਂ ਬੰਦ, ਮੋਦੀ ਸਰਕਾਰ ਦਾ ਫੂਕਿਆ ਗਿਆ ਪੁਤਲਾ
  • PublishedAugust 9, 2023

ਪੁਲਿਸ ਵੱਲੋਂ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧ

ਗੁਰਦਾਸਪੁਰ, 9 ਅਗਸਤ 2023। ਮਨੀਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਈਸਾਈ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਤਹਿਤ ਗੁਰਦਾਸਪੁਰ ਮੁਕੰਮਲ ਤੌਰ ’ਤੇ ਬੰਦ ਰਿਹਾ। ਹਾਲਾਂਕਿ ਮੈਡੀਕਲ ਸਟੋਰ ਆਮ ਵਾਂਗ ਖੁੱਲ੍ਹੇ ਰਹੇ। ਇਸ ਦੌਰਾਨ ਮਸੀਹ ਭਾਈਚਾਰੇ ਨੇ ਅਰਥੀ ਫੂਕ ਮਾਰਚ ਕੱਢਿਆ, ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾ ਕੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਈਸਾਈ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਮਣੀਪੁਰ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਹਾਲਾਤ ਵਿਗੜ ਚੁੱਕੇ ਹਨ। ਔਰਤਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਲਗਾਤਾਰ 300 ਤੋਂ ਵੱਧ ਚਰਚਾਂ ਨੂੰ ਅੱਗ ਲਾ ਦਿੱਤੀ ਗਈ ਹੈ ਅਤੇ ਭੰਨਤੋੜ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਈਸਾਈ ਭਾਈਚਾਰੇ ਦੇ ਕਈ ਲੋਕ ਬੇਘਰ ਹੋ ਗਏ ਹਨ। ਪਰ ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਚੁੱਪ ਧਾਰੀ ਰੱਖੀ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ ਇਸਾਈ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਕਾਰਨ ਸਮੂਹ ਦੁਕਾਨਦਾਰਾਂ ਨੇ ਇਸ ਦਾ ਸਮਰਥਨ ਕੀਤਾ ਅਤੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸ਼ਹਿਰ ਦੇ ਕੋਨੇ-ਕੋਨੇ ‘ਤੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਸ਼ਹਿਰ ਵਿੱਚ ਕਿਸੇ ਕਿਸਮ ਦੀ ਕੋਈ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਸੀ।

Written By
The Punjab Wire