ਚੰਡੀਗੜ੍ਹ, 11 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਦੇਰ ਰਾਤ ਫਾਜ਼ਿਲਕਾ ਦੇ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਭਾਸ਼ਣ ਖਤਮ ਕਰਦਿਆਂ ਹੀ ਉਨ੍ਹਾਂ ਨੂੰ ਚੱਕਰ ਆ ਗਿਆ। ਉਨ੍ਹਾਂ ਨੂੰ ਸਟੇਜ ‘ਤੇ ਹੀ ਫਸਟ ਏਡ ਦਿੱਤੀ ਗਈ।ਤੁਰੰਤ ਉਨ੍ਹਾਂ ਨੂੰ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਹੁਣ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ।ਸੁਨੀਲ ਜਾਖੜ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਅਬੋਹਰ ਪਹੁੰਚੇ ਸਨ। ਉਹ ਰਾਤ ਨੂੰ ਵਰਕਰਾਂ ਦੀ ਮੀਟਿੰਗ ਦੌਰਾਨ ਮੰਚ ਤੋਂ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ। ਆਪਣਾ ਭਾਸ਼ਣ ਖਤਮ ਕਰਨ ਤੋਂ ਬਾਅਦ ਉਨ੍ਹਾਂ ਨੇ ‘ਭਾਰਤ ਮਾਤਾ ਕੀ ਜੈ’ ਦਾ ਨਾਅਰਾ ਲਗਾਇਆ ਹੀ ਸੀ ਕਿ ਉਨ੍ਹਾਂ ਨੂੰ ਚੱਕਰ ਆ ਗਿਆ।
Recent Posts
- ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
- ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ
- ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ
- ਗੁਰਦਾਸਪੁਰ ਵਿੱਚ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਨੇ ਯੁਵਾ ਸ਼ਕਤੀ ਅਤੇ ਸਵੈ-ਰੱਖਿਆ ਦੀ ਭਾਵਨਾ ਨੂੰ ਦਿੱਤਾ ਨਵਾਂ ਜੋਸ਼
- ਗੁਰਦਾਸਪੁਰ ਨਗਰ ਕੌਂਸਲ: 29 ਵਿੱਚੋਂ 14 ਸੀਟਾਂ ਔਰਤਾਂ ਲਈ ਰਾਖਵੀਆਂ, 48 ਫ਼ੀਸਦੀ ਰਾਖਵੇਂਕਰਨ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਮੀਕਰਨ ਬਦਲੇ