ਗੁਰਦਾਸਪੁਰ ਪੰਜਾਬ

ਪਲਾਈਵੁੱਡ ਦੀ ਤਿੰਨ ਮੰਜ਼ਿਲਾ ਦੁਕਾਨ ਨੂੰ ਲੱਗੀ ਅੱਗ, ਕਰੋੜ ਤੋਂ ਵੱਧ ਦਾ ਨੁਕਸਾਨ

ਪਲਾਈਵੁੱਡ ਦੀ ਤਿੰਨ ਮੰਜ਼ਿਲਾ ਦੁਕਾਨ ਨੂੰ ਲੱਗੀ ਅੱਗ, ਕਰੋੜ ਤੋਂ ਵੱਧ ਦਾ ਨੁਕਸਾਨ
  • PublishedAugust 11, 2023

ਗੁਰਦਾਸਪੁਰ, 11 ਅਗਸਤ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ਸ਼ਹਿਰ ਦੇ ਸੀਤਾ ਰਾਮ ਪੈਟਰੋਲ ਪੰਪ ਨੇੜੇ ਤਿੰਨ ਮੰਜ਼ਿਲਾ ਪਲਾਈਵੁੱਡ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਈ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਖੁਸ਼ਕਿਸਮਤੀ ਨਾਲ ਨੇੜੇ ਬਹੁਤ ਸਾਰੀਆਂ ਦੁਕਾਨਾਂ ਅਤੇ ਘਰਾ ਤੱਕ ਅੱਗ ਨਹੀਂ ਪਹੁੰਚੀ।

ਦੁਕਾਨ ਦੇ ਮਾਲਕ ਜਸਵੰਤ ਸਿੰਘ ਵਾਸੀ ਸ਼ਾਹਪੁਰ ਕੋਟਲੀ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ। ਅੱਜ ਸਵੇਰੇ ਛੇ ਵਜੇ ਦੇ ਕਰੀਬ ਉਹਨਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਸੂਚਨਾ ਮਿਲਣ ‘ਤੇ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ ਉਦੋਂ ਤੱਕ ਦੁਕਾਨ ‘ਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਰੀਬ ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

Written By
The Punjab Wire