ਚੰਡੀਗੜ੍ਹ, 11 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾ ਨੂੰ ਭੰਗ ਕਰ ਦਿੱਤਾ ਗਿਆ ਹੈ । ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੋਣਾ ਲਈ ਪ੍ਰਬੰਧਕ ਨਿਯੁਕਤ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਅੰਦਰ 25 ਨਵੰਬਰ ਨੂੰ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰਰਿਸ਼ਦ ਅਤੇ 31 ਦਿਸੰਬਰ ਨੂੰ ਗ੍ਰਾਮ ਪੰਚਾਇਤ ਦੀਆਂ ਚੋਣਾਂ ਹੋਣ ਸਬੰਧੀ ਜਾਰੀ ਕਰ ਦਿੱਤਾ ਗਿਆ ਹੈ।


