ਗੁਰਦਾਸਪੁਰ ਪੰਜਾਬ

ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਗੁਰਦਾਸਪੁਰ ਸ਼ਹਿਰ ਦੇ ਰੇਲਵੇ ਅੰਡਰ ਬਰਿੱਜ ਦੀ ਟੈਸਟਿੰਗ ਲਈ ਆਵਾਜਾਈ ਨੂੰ ਸ਼ੁਰੂ ਕੀਤਾ

ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਗੁਰਦਾਸਪੁਰ ਸ਼ਹਿਰ ਦੇ ਰੇਲਵੇ ਅੰਡਰ ਬਰਿੱਜ ਦੀ ਟੈਸਟਿੰਗ ਲਈ ਆਵਾਜਾਈ ਨੂੰ ਸ਼ੁਰੂ ਕੀਤਾ
  • PublishedAugust 14, 2023

ਟੈਸਟਿੰਗ ਤੋਂ ਬਾਅਦ ਬਹੁਤ ਜਲਦੀ ਇਸ ਅੰਡਰ ਬਰਿੱਜ ਨੂੰ ਲੋਕ ਅਰਪਣ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 14 ਅਗਸਤ 2023 (ਦੀ ਪੰਜਾਬ ਵਾਇਰ ) । ਕੌਮੀ ਅਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਤਿੱਬੜੀ ਰੋਡ ਉੱਪਰ ਬਣੇ ਰੇਲਵੇ ਅੰਡਰ ਬਰਿੱਜ ਨੂੰ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਨੇ ਰੇਲਵੇ ਅੰਡਰ ਬਰਿੱਜ ਦੀ ਸੜਕ ਤੋਂ ਰੋਕਾਂ ਹਟਾ ਲਈਆਂ ਗਈਆਂ ਹਨ, ਜਿਸ ਨਾਲ ਇਸ ਪੁਲ ਰਾਹੀਂ ਆਵਾਜਾਈ ਸ਼ੁਰੂ ਹੋ ਗਈ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦਾ ਰੇਲਵੇ ਅੰਡਰ ਬਰਿੱਜ ਲਗਭਗ ਮੁਕੰਮਲ ਹੋ ਗਿਆ ਹੈ ਅਤੇ ਅੱਜ ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਇਸਨੂੰ ਆਮ ਲੋਕਾਂ ਲਈ ਖੋਲ੍ਹਿਆ ਗਿਆ ਹੈ ਤਾਂ ਜੋ ਇਸਦੀ ਟੈਸਟਿੰਗ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਰੇਲਵੇ ਅੰਡਰ ਬਰਿੱਜ ਰਾਹੀਂ ਲੋਕਾਂ ਦੀ ਆਵਾਜਾਈ ਨੂੰ ਦੇਖਿਆ ਜਾਵੇਗਾ ਅਤੇ ਜੇਕਰ ਟੈਸਟਿੰਗ ਦੌਰਾਨ ਕੋਈ ਖਾਮੀ ਪਾਈ ਜਾਂਦੀ ਹੈ ਜਾਂ ਕੋਈ ਹੋਰ ਲੋੜ ਮਹਿਸੂਸ ਹੋਈ ਤਾਂ ਉਸਨੂੰ ਤੁਰੰਤ ਠੀਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੋਂ ਬਾਅਦ ਬਹੁਤ ਜਲਦੀ ਇਸ ਰੇਲਵੇ ਅੰਡਰ ਬਰਿੱਜ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ ਜਿਸ ਲਈ ਤਰੀਕ ਦਾ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ।

Written By
The Punjab Wire