ਗੁਰਦਾਸਪੁਰ, 16 ਅਗਸਤ (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਹੁਕਮ ਜਾਰੀ ਕਰਕੇ ਹੜ੍ਹ ਪ੍ਰਭਾਵਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰੰਧਾਵਾ ਕਲੋਨੀ, ਸਰਕਾਰੀ ਪ੍ਰਾਇਮਰੀ ਸਕੂਲ ਗੁੰਝੀਆਂ ਬੇਟ, ਸਰਕਾਰੀ ਪ੍ਰਾਇਮਰੀ ਸਕੂਲ ਭੂੰਡੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਦਾਊਵਾਲ, ਸਰਕਾਰੀ ਪ੍ਰਾਇਮਰੀ ਸਕੂਲ ਮੁੰਨਣ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧਾਵੇ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਪਸਵਾਲ, ਸਰਕਾਰੀ ਪ੍ਰਾਇਮਰੀ ਸਕੂਲ ਟਾਂਡਾ, ਸਰਕਾਰੀ ਪ੍ਰਾਇਮਰੀ ਸਕੂਲ ਦਲੇਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਨਰੈਣੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰ ਕਲਾਂ, ਸਰਕਾਰੀ ਹਾਈ ਸਕੂਲ ਜਗਤਪੁਰ ਕਲਾਂ, ਸਰਕਾਰੀ ਹਾਈ ਸਕੂਲ ਸਾਧੋਵਾਲ ਕਲਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੈਦੋਵਾਲ ਖੁਰਦ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਾਗੋਵਾਲ ਬੇਟ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੂੰਨ ਬਰਕਤ, ਸਰਕਾਰੀ ਮਿਡਲ ਸਕੂਲ ਨਵੀਆਂ ਬਾਗੜੀਆਂ, ਸਰਕਾਰੀ ਮਿਡਲ ਸਕੂਲ ਭੈਣੀ ਪਸਵਾਲ, ਸਰਕਾਰੀ ਮਿਡਲ ਸਕੂਲ ਫੁਲੜਾ (ਡੇਰੇ), ਸਰਕਾਰੀ ਮਿਡਲ ਸਕੂਲ ਮੁਨਣ ਕਲਾਂ, ਸਰਕਾਰੀ ਮਿਡਲ ਸਕੂਲ ਛਿਛਰਾ ਹੜ੍ਹ ਪ੍ਰਭਾਵਤ ਖੇਤਰ ਵਿੱਚ ਪੈਂਦੇ ਹਨ ਅਤੇ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਇਨ੍ਹਾਂ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੂੱਟੀ ਰਹੇਗੀ। ਇਸਤੋਂ ਇਲਾਵਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਹੜ੍ਹ ਰਾਹਤ ਕੇਂਦਰ ਹੋਣ ਕਾਰਨ ਇਥੇ ਵੀ ਛੁੱਟੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸਦੇ ਨਾਲ ਹੀ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਪੈਂਦੇ ਪ੍ਰਾਈਵੇਟ ਸਕੂਲ ਜਿਨ੍ਹਾਂ ਵਿੱਚ ਲਿਟਲ ਫਲਾਵਰ ਕਾਨਵੈਂਟ ਸਕੂਲ ਪੁਰਾਣਾ ਸ਼ਾਲਾ, ਨਿਸ਼ਾਨ-ਏ-ਖ਼ਾਲਸਾ ਸਕੂਲ ਘੱਲੂਘਾਰਾ ਸਾਹਿਬ, ਸਰਸਵਤੀ ਵਿਦਿਆ ਮੰਦਰ ਸੈਦੋਵਾਲ ਕਲਾਂ, ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ, ਗੋਬਿੰਦ ਜੋਤ ਸਕੂਲ ਪੁਰਾਣਾ ਸ਼ਾਲਾ, ਕਲਗੀਧਰ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ, ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵੀ ਹਲਾਤ ਆਮ ਵਰਗੇ ਹੋਣ ਤੱਕ ਬੰਦ ਰਹਿਣਗੇ।