ਗੁਰਦਾਸਪੁਰ, 16 ਅਗਸਤ 2023 (ਦੀ ਪੰਜਾਬ ਵਾਇਰ)। ਧੁੱਸੀ ਬੰਨ ਵਿੱਚ ਪਏ ਤਿੰਨ ਪਾੜਾਂ ਵਿਚੋਂ ਦਲੇਲਪੁਰ ਤੇ ਭੈਣੀ ਮੀਲਵਾਂ ਦੇ ਪਾੜਾਂ ਨੂੰ ਅੱਜ ਭਰ ਲਿਆ ਗਿਆ ਹੈ ਜਦਕਿ ਪਿੰਡ ਜਗਤਪੁਰ ਟਾਂਡਾ ਵਿਖੇ ਪਏ ਤੀਜੇ ਪਾੜ ਨੂੰ ਭਰਨ ਲਈ ਕੰਮ ਜੰਗੀ ਪੱਧਰ `ਤੇ ਜਾਰੀ ਹੈ। ਇਹ ਪਾੜ ਵੀ ਜਲਦੀ ਹੀ ਭਰ ਲਿਆ ਜਾਵੇਗਾ। ਇਹ ਪ੍ਰਗਟਾਵਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਜੇਕਿ ਦਿਨ ਰਾਤ ਇਸ ਰੈਸਕਿਉ ਆਪ੍ਰੇਸ਼ਨ ਵਿੱਚ ਲੱਗੇ ਹਨ ਵੱਲੋਂ ਦੱਸਿਆ ਗਿਆ।
ਡੀਸੀ ਵੱਲੋਂ ਦੱਸਿਆ ਗਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਐੱਨ.ਡੀ.ਆਰ.ਐੱਫ, ਭਾਰਤੀ ਫੌਜ ਅਤੇ ਬੀ.ਐੱਸ.ਐੱਫ ਦੇ 100 ਤੋਂ ਜਿਆਦਾ ਜਵਾਨ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਸਬੰਧੀ 15 ਬੇੜੀਆਂ ਨੂੰ ਰਾਹਤ ਕਾਰਜਾਂ ਵਿੱਚ ਵਰਤਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਕਈ ਪਿੰਡਾਂ ਵਿੱਚ ਟਰੈਕਟਰ ਟਰਾਲੀਆਂ ਦੀ ਮਦਦ ਨਾਲ ਵੀ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਕਰੀਬ 125 ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਰਿਲੀਫ ਕੈਂਪ ਸਥਾਪਤ ਕੀਤਾ ਗਿਆ ਹੈ। ਕੱਲ ਤਿਬੜੀ ਵਿਖੇ ਇੱਕ ਹੋਰ ਰਿਲੀਫ ਕੈਂਪ ਸਥਾਪਤ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਵਾਸੀ ਬਿਲਕੁਲ ਨਾ ਘਬਰਾਉਣ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 `ਤੇ ਜਾਂ 112 ਉੱਪਰ ਕਾਲ