ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

500 ਤੋਂ ਜਿਆਦਾ ਵਿਅਕਤੀਆਂ ਨੂੰ ਕੀਤਾ ਗਿਆ ਰੈਸਕਿਊ, ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟਿਆ- ਡੀਸੀ ਹਿਮਾਂਸ਼ੂ ਅਗਰਵਾਲ

500 ਤੋਂ ਜਿਆਦਾ ਵਿਅਕਤੀਆਂ ਨੂੰ ਕੀਤਾ ਗਿਆ ਰੈਸਕਿਊ, ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟਿਆ- ਡੀਸੀ ਹਿਮਾਂਸ਼ੂ ਅਗਰਵਾਲ
  • PublishedAugust 17, 2023

ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ)। ਹੜ੍ਹ ਪ੍ਰਭਾਵਤ ਖੇਤਰਾਂ ਦੀ ਤਾਜ਼ਾ ਸਥਿਤੀ ਬਾਰੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਵੇਰੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵੱਲੋਂ ਪਾੜ ਵਾਲੀ ਜਗ੍ਹਾ ਦਾ ਮੁਆਇਨਾ ਕੀਤਾ ਗਿਆ ਅਤੇ ਰਾਹਤ ਕਾਰਜਾ ਦੀ ਸਮਿਖਿਆ ਕੀਤਾ ਗਈ।

ਇਸ ਮੌਕੇ ਡੀਸੀ ਅਗਰਵਾਲ ਵੱਲੋਂ ਦੱਸਿਆ ਗਿਆ ਕਿ ਪੌਂਗ ਡੈਮ ਵਿੱਚੋਂ ਪਾਣੀ ਦੀ ਨਿਕਾਸੀ ਘਟਾਏ ਜਾਣ ਤੋਂ ਬਾਅਦ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ, ਇਸਤੋਂ ਬਾਅਦ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਵੀ ਪਾਣੀ ਘੱਟ ਹੋਇਆ ਹੈ।

ਬੀਤੀ ਕੱਲ ਦੇਰ ਸ਼ਾਮ ਤੱਕ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਹਾਇਕ ਰਾਹਤ ਟੀਮਾਂ ਵੱਲੋਂ 500 ਵਿਅਕਤੀਆਂ ਨੂੰ ਰੈਸਕਿਊ ਕੀਤਾ ਗਿਆ ਸੀ। ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਅੱਜ ਵੀ ਅਭਿਆਨ ਜਾਰੀ ਰਹੇਗਾ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਸਥਾਪਤ ਕੀਤੇ ਗਏ ਰੀਲੀਫ ਸੈਂਟਰ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।

ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਜੇਕਰ ਕਿਸੇ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਰੀ ਤੌਰ `ਤੇ ਮਦਦ ਪਹੁੰਚਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ, ਐੱਨ.ਡੀ.ਆਰ.ਐੱਫ, ਭਾਰਤੀ ਫ਼ੌਜ ਅਤੇ ਬੀ.ਐੱਸ.ਐੱਫ ਦੇ ਸਹਿਯੋਗ ਨਾਲ ਪੁਰਾਣਾ ਸ਼ਾਲਾ ਦੇ ਹੜ੍ਹ ਪ੍ਰਭਾਵਤ ਖੇਤਰ ਵਿੱਚ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਰਾਹਤ ਟੀਮਾਂ ਵੱਲੋਂ ਜਿਥੇ ਹੜ੍ਹਾਂ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਓਥੇ ਨਾਲ ਹੀ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਲੋੜ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਰਾਹਤ ਕਾਰਜਾਂ ਵਿੱਚ ਸਥਾਨਕ ਲੋਕ ਅਤੇ ਸਮਾਜ ਸੇਵੀ ਜਥੇਬੰਦੀਆਂ ਵੀ ਪੂਰਾ ਸਹਿਯੋਗ ਕਰ ਰਹੀਆਂ ਹਨ।

Written By
The Punjab Wire