ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ)। ਗੁਰਦਾਸਪੁਰ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਧੀਰੋਵਾਲ ਤੋਂ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਅਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਪਾਣੀ ਦੇ ਤੇਜ਼ ਬਹਾਵ ਕਾਰਨ ਦੋਵੇਂ ਡਰੇਨ ਵਿੱਚ ਰੁੜ੍ਹ ਗਏ। ਇਸ ਸਬੰਧੀ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
Recent Posts
- ਵਿਜੀਲੈਂਸ ਬਿਊਰੋ, ਪੰਜਾਬ8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ ਡਾ. ਬਲਜੀਤ ਕੌਰ
- ਗੁਰਦਾਸਪੁਰ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਦਿੱਤਾ ਫਤਵਾ- ਰਮਨ ਬਹਿਲ
- ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ
- ਤਪਦਿਕ ਕਲੀਨਿਕ ਨੂੰ ਮਿਲੀ ਪੋਰਟੇਬਲ ਐਕਸ ਰੇ ਮਸ਼ੀਨ