ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

Gurdaspur Flood Update:- ਪੌਂਗ ਡੈਮ ਤੋਂ ਪਾਣੀ ਦੀ ਨਿਕਾਸੀ 80,000 ਕਿਊਸਿਕ ਘੱਟ ਹੋਈ

Gurdaspur Flood Update:- ਪੌਂਗ ਡੈਮ ਤੋਂ ਪਾਣੀ ਦੀ ਨਿਕਾਸੀ 80,000 ਕਿਊਸਿਕ ਘੱਟ ਹੋਈ
  • PublishedAugust 17, 2023

ਪਾਣੀ ਦੀ ਨਿਕਾਸੀ ਘੱਟ ਹੋਣ ਨਾਲ ਦਰਿਆ ਬਿਆਸ ਦੇ ਪਾਣੀ ਦਾ ਪੱਧਰ ਘਟਿਆ

ਗੁਰਦਾਸਪੁਰ, 17 ਅਗਸਤ 2023 (ਮੰਨਨ ਸੈਣੀ )। ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਲਈ ਪੌਂਗ ਡੈਮ ਤੋਂ ਰਾਹਤ ਦੀ ਖ਼ਬਰ ਆਈ ਹੈ। ਪੌਂਗ ਡੈਮ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਨਿਕਾਸੀ ਨੂੰ 80,000 ਕਿਊਸਿਕ ਘੱਟ ਕਰ ਦਿੱਤਾ ਹੈ ਜਿਸ ਨਾਲ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟਦਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 80000 ਕਿਊਸਿਕ ਪਾਣੀ ਘੱਟ ਹੋਣ ਤੋਂ ਬਾਅਦ ਹੁਣ ਦਰਿਆ ਬਿਆਸ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਵੇਗੀ ਜਿਸ ਨਾਲ ਬੇਟ ਇਲਾਕੇ ਵਿਚ ਪਾਣੀ ਦੀ ਮਾਰ ਹੇਠ ਆਏ ਇਲਾਕੇ ਦੇ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰ ਟਾਂਡਾ ਵਿਖੇ ਧੁੱਸੀ ਬੰਨ `ਚ ਪਏ ਪਾੜ ਨੂੰ ਪੂਰਨ ਦਾ ਕੰਮ ਜਾਰੀ ਹੈ ਅਤੇ ਪਾਣੀ ਘੱਟਣ ਨਾਲ ਰਿਪੇਅਰ ਦਾ ਕੰਮ ਵੀ ਅਸਾਨ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

Written By
The Punjab Wire