ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਫਸੇ ਲੋਕਾਂ ਦੀ ਕੀਤੀ ਜਾ ਰਹੀ ਹੈ ਮਦਦ

ਚੇਅਰਮੈਨ ਸੇਖਵਾਂ ਨੇ ਅੱਜ ਸਵੇਰੇ ਪਿੰਡ ਭੈਣੀ ਪਸਵਾਲ ਅਤੇ ਰੰਧਾਵਾ ਕਲੋਨੀ ਦੇ ਲੋਕਾਂ ਤੱਕ ਰਾਸ਼ਨ-ਪਾਣੀ ਅਤੇ ਹੋਰ ਲੋੜੀਂਦਾ ਸਮਾਨ ਪਹੁੰਚਾਇਆ

ਪੁਰਾਣਾ ਸ਼ਾਲਾ/ਗੁਰਦਾਸਪੁਰ, 18 ਅਗਸਤ 2023 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰ ਵਿੱਚ ਲਗਾਤਾਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਸ. ਸੇਖਵਾਂ ਵੱਲੋਂ ਅੱਜ ਸਵੇਰੇ ਪਿੰਡ ਭੈਣੀ ਪਸਵਾਲ ਅਤੇ ਰੰਧਾਵਾ ਕਲੋਨੀ ਵਿੱਚ ਹੜ੍ਹ ਵਿੱਚ ਫਸੇ ਵਿਅਕਤੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਸ਼ਨ-ਪਾਣੀ ਅਤੇ ਹੋਰ ਲੋੜੀਂਦਾ ਸਮਾਨ ਪਹੁੰਚਾਇਆ ਗਿਆ।

ਸ. ਸੇਖਵਾਂ ਨੇ ਕਿਹਾ ਕਿ ਇਸ ਔਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹਾਂ ੀਵੱਚ ਫਸੇ ਹਰ ਵਿਅਕਤੀ ਤੱਕ ਮਦਦ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੀ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜਗਤਪੁਰਾ ਟਾਂਡਾ ਦੇ ਕੋਲ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਠੀਕ ਕਰਕੇ ਪੂਰੇ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾ ਲਿਆ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਧੁੱਸੀ ਬੰਨ ਦੇ ਪਾੜ ਨੂੰ ਭਰਨ ਦੇ ਕੰਮ ਵਿੱਚ ਆਪਣਾ ਸਹਿਯੋਗ ਦੇਣ।

ਸ. ਸੇਖਵਾਂ ਨੇ ਕਿਹਾ ਜੇਕਰ ਕਿਸੇ ਹੜ੍ਹ ਪੀੜ੍ਹਤ ਵਿਅਕਤੀ ਨੂੰ ਕਿਸੇ ਮਦਦ ਦੀ ਲੋੜ ਹੋਵੇ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਜਾਂ 112 ਉੱਪਰ ਸੰਪਰਕ ਕਰ ਸਕਦੇ ਹਨ। ਲੋੜਵੰਦਾਂ ਨੂੰ ਤੁਰੰਤ ਮਦਦ ਪਹੁੰਚਾਈ ਜਾਵੇਗੀ।

Exit mobile version