ਸਿੱਖਿਆ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤੱਕ ਛੁੱਟੀਆਂ ਦਾ ਐਲਾਨ
  • PublishedAugust 23, 2023

ਚੰਡੀਗੜ੍ਹ, 23 ਅਗਸਤ 2023 (ਦੀ ਪੰਜਾਬ ਵਾਇਰ)। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਹ ਜਾਣਕਾਰੀ ਦਿੱਤੀ ਹੈ।ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਏ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਅੱਜ 23 ਅਗਸਤ ਤੋਂ 26 ਅਗਸਤ ਤੱਕ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Written By
The Punjab Wire