ਪੰਜਾਬ ਮੁੱਖ ਖ਼ਬਰ

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ‘ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ

ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ‘ਚ ਕੀਤਾ ਜਾਵੇ ਤਬਦੀਲ: ਡਾ. ਬਲਜੀਤ ਕੌਰ
  • PublishedAugust 25, 2023

ਸੂਬੇ ਦੇ ਬੱਚਿਆਂ ਦੀ ਸੁਰੱਖਿਆ ਲਈ ਚੁੱਕੇ ਸਰਗਰਮ ਕਦਮ

ਚੰਡੀਗੜ੍ਹ 25 ਅਗਸਤ 2023 (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਂਗਣਵਾੜੀ ਸੈਂਟਰਾਂ, ਕਰੈਚ ਸੈਂਟਰਾਂ ਅਤੇ ਟਰੇਨਿੰਗ ਸੈਂਟਰਾਂ ਨੂੰ ਸੁਰੱਖਿਅਤ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਦੇ ਆਂਗਣਵਾੜੀ ਸੈਂਟਰ, ਕਰੈਚ ਸੈਂਟਰ ਅਤੇ ਟਰੇਨਿੰਗ ਸੈਂਟਰਾਂ ਵਿੱਚੋਂ ਜਿਹੜੀਆਂ ਇਮਾਰਤਾਂ ਅਣਸੁਰੱਖਿਅਤ ਹਨ, ਨੂੰ ਸੁਰੱਖਿਅਤ ਇਮਾਰਤਾਂ ਵਿੱਚ ਜਲਦੀ ਤੋਂ ਜਲਦੀ ਤਬਦੀਲ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਤੋ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨਾਲ ਰਾਬਤਾ ਕਾਇਮ ਕਰਕੇ ਜਿਹਨਾਂ ਸੈਂਟਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਹੋਣ ਵਾਲੀ ਹੈ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ।

Written By
The Punjab Wire