ਨਸ਼ਾ ਵਿਰੋਧੀ ਮੁਹਿੰਮ ਸਬੰਧੀ ਐਸਐਸਪੀ ਦਾਯਮਾ ਨੇ ਸਮੂਹ ਜੀ.ਓ, ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਵਿਸ਼ੇਸ ਮੀਟਿੰਗ ਕਰ ਦਿੱਤੇ ਨਿਰਦੇਸ਼
ਗੁਰਦਾਸਪੁਰ, 31 ਅਗਸਤ 2023 (ਦੀ ਪੰਜਾਬ ਵਾਇਰ)। ਨਸ਼ਾ ਤਸਰਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖ਼ਸ਼ਿਆ ਨਾ ਜਾਵੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਏ। ਇਹ ਨਿਰਦੇਸ਼ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਾਯਮਾ ਵੱਲੋਂ ਜਾਰੀ ਕੀਤੇ ਗਏ।
ਦੱਸਣਯੋਗ ਹੈ ਕਿ ਵੀਰਵਾਰ ਨੂੁੰ ਐਸ.ਐਸ.ਪੀ.ਗੁਰਦਾਸਪੁਰ ਹਰੀਸ਼ ਦਾਯਮਾ ਨੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ “ਨਸ਼ਾ ਵਿਰੋਧੀ ਮੁਹਿੰਮ” ਸਬੰਧੀ ਪੁਲਿਸ ਜਿਲਾ ਗੁਰਦਾਸਪੁਰ ਦੇ ਸਮੂਹ ਜੀ.ਓ., ਐਸ.ਐਚ.ਓਜ਼ ਅਤੇ ਯੂਨਿਟ ਇੰਚਾਰਜਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਰਣਨੀਤੀ ਅਤੇ ਕਾਨੂੰਨ ਵਿਵਸਥਾ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੂਹ ਅਧਿਕਾਰੀਆਂ ਨੂੰ ਨਸ਼ਾ ਮੁਕਤ ਜ਼ਿਲ੍ਹੇ ਦੇ ਟੀਚੇ ਦੀ ਪ੍ਰਾਪਤੀ ਲਈ ਕੰਮ ਕਰਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ।