Close

Recent Posts

ਗੁਰਦਾਸਪੁਰ ਰਾਜਨੀਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਹਲਕਾ ਕਾਦੀਆਂ ਵਿੱਚ ਮਿਲਿਆ ਵੱਡਾ ਹੁੰਗਾਰਾ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਹਲਕਾ ਕਾਦੀਆਂ ਵਿੱਚ ਮਿਲਿਆ ਵੱਡਾ ਹੁੰਗਾਰਾ
  • PublishedSeptember 1, 2023

ਪਿੰਡ ਢੀਂਡਸਾ ਅਤੇ ਮਾਲੀਆ ਦੇ ਆਗੂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ

ਗੁਰਦਾਸਪੁਰ, 1 ਸਤੰਬਰ 2023 (ਦੀ ਪੰਜਾਬ ਵਾਇਰ ) । ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਚੇਅਰਮੈਨ ਸੇਖਵਾਂ ਦੀ ਅਗਵਾਈ ਆਮ ਆਦਮੀ ਪਾਰਟੀ ਨੂੰ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਢੀਂਡਸਾ ਅਤੇ ਮਾਲੀਆ ਦੇ ਕਈ ਅਕਾਲੀ ਪਰਿਵਾਰ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਿੰਡ ਢੀਂਡਸਾ ਅਤੇ ਮਾਲੀਆ ਦੇ ਪ੍ਰਮੁੱਖ ਆਗੂਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦਾ ਖਿਆਲ ਰੱਖਣ ਵਾਲੀ ਪਾਰਟੀ ਹੈ, ਇਹੀ ਕਾਰਨ ਹੈ ਕਿ ਪਾਰਟੀ ਦਾ ਘੇਰਾ ਦਿਨੋਂ-ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਥ ਸਦਕਾ ਪਾਰਟੀ ਅਗਾਮੀ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕਰੇਗੀ।

ਇਸ ਮੌਕੇ ਪਿੰਡ ਮਾਲੀਆ ਤੋਂ ਸਾਬਕਾ ਸਰਪੰਚ ਲਖਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਦੇ ਫੈਸਲਿਆਂ ਤੋਂ ਪੂਰਾ ਅਵਾਮ ਖੁਸ਼ ਹੈ।

ਇਸ ਮੌਕੇ ਬਲਵਿੰਦਰ ਸਿੰਘ ਸੋਨਾ ਬਾਜਵਾ, ਡਾ ਜਸਪਾਲ ਸਿੰਘ ਪੰਧੇਰ, ਮੋਹਨ ਸਿੰਘ ਜਾਗੋਵਾਲ, ਦਿਲਬਾਗ ਸਿੰਘ, ਗਗਨਦੀਪ ਸਿੰਘ, ਹਰਮਨ ਸਿੰਘ ਬਾਜਵਾ, ਸੁਖਦੇਵ ਸਿੰਘ ਗੋਲਡੀ, ਗੁਰਮੇਜ ਸਿੰਘ, ਨਰਿੰਦਰ ਸਿੰਘ ਨਿਮਾਣਾ, ਸਤਿੰਦਰਪਾਲ ਸਿੰਘ, ਸਰਪੰਚ ਆਫਤਾਪ ਸਿੰਘ, ਸੁਰਜੀਤ ਸਿੰਘ, ਜੋਬਨ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ ਆਦਿ ਆਗੂ ਹਾਜ਼ਰ ਸਨ ।

Written By
The Punjab Wire