ਗੁਰਦਾਸਪੁਰ ਪੰਜਾਬ

ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਦਾ ਸ਼ਾਨਦਾਰ ਆਗਾਜ਼

ਵਿਧਾਇਕ ਸ਼ੈਰੀ ਕਲਸੀ ਵਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-2 ਦਾ ਸ਼ਾਨਦਾਰ ਆਗਾਜ਼
  • PublishedSeptember 2, 2023

ਪੰਜਾਬ ਸਰਕਾਰ, ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵਚਨਬੱਧ

ਬਟਾਲਾ, 2  ਸਤੰਬਰ 2023  (ਦੀ ਪੰਜਾਬ ਵਾਇਰ ) । ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ `ਖੇਡਾਂ ਵਤਨ ਪੰਜਾਬ ਦੀਆਂ‘ ਸ਼ੀਜਨ-2 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੌਕੇ ਚੇਅਰਮੈਨ, ਇੰਪਰੂਵਮੈਂਟ ਟਰੱਸਟ ਬਟਾਲਾ, ਨਰੇਸ਼ ਗੋਇਲ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਰਾਜੀਵ ਸ਼ਰਮਾਂ ਵੀ ਮੌਜੂਦ ਸਨ। 

     ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਆਈ. ਟੀ. ਆਈ. ਵਿਖੇ ਬਲਾਕ ਪੱਧਰੀ ਵੱਖ – ਵੱਖ ਖੇਡਾਂ ‘ਚ ਭਾਗ ਲੈਣ ਵਾਲੀਆਂ ਟੀਮਾਂ ਨਾਲ ਜਾਣ-ਪਛਾਣ ਕੀਤੀ ਅਤੇ ਨੋਜਵਾਨ ਪੀੜੀ ਨੂੰ ਖੇਡਾਂ ਨਾਲ ਜੁੜਨ ਲਈ ਉਤਸਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਲਈ ਖਾਸ ਉਪਰਾਲੇ ਕੀਤੇ ਗਏ ਹਨ। ਜਿਸ ਦੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਵਿੱਚ ਹਰੇਕ ਉਮਰ ਦੇ ਵਰਗ ਦੇ ਖਿਡਾਰੀ ਪੂਰੇ ਉਤਸ਼ਾਹ ਨਾਨ ਹਿੱਸਾ ਲੈ ਰਹੇ ਹਨ। 

    ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਹੇਠ ਖੇਡ ਵਿਭਾਗ ਸ਼ਾਨਦਰ ਕੰਮ ਕਰ ਰਿਹਾ ਹੈ ਅਤੇ ਇਸ ਵਾਰ ਇਨ੍ਹਾਂ ਖੇਡਾਂ ਵਿੱਚ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨਾਂ ਵਿੱਚ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਆਦਿ  ਸ਼ਾਮਲ ਹਨ।

      ਉਨ੍ਹਾਂ ਖਿਡਾਰੀਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸਾਹਿਤ ਕੀਤਾ। ਇਸ ਮੌਕੇ  ਪ੍ਰਭਜੋਤ ਸਿੰਘ ਘੁੰਮਣ, ਹਰਪਾਲ ਸਿੰਘ,ਪਿ੍ਰੰਸੀਪਲ ਅਨਿਲ ਸ਼ਰਮਾਂ, ਪਿ੍ਰੰਸੀਪਲ ਸੰਜੀਵ ਅਰੋੜਾ, ਡੀਪੀ ਸ੍ਰੀਮਤੀ ਪਰਵਿੰਦਰ ਕੌਰ, ਹਰਪ੍ਰੀਤ ਸਿੰਘ ਮਾਨ, ਨਵਦੀਪ ਸਿੰਘ, ਗਗਨ ਬਟਾਲਾ, ਮਲਕੀਤ ਸਿੰਘ, ਮਾਣਿਕ ਮਹਿਤਾ, ਨਿੱਕੂ ਹੰਸਪਾਲ, ਹਰਦੀਪ ਸਿੰਘ, ਰਾਜ ਕੁਮਾਰ ਤੇ ਰੁਪਿੰਦਰ ਕੋਰ, ਖਿਡਾਰੀ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

Written By
The Punjab Wire