ਪੰਜਾਬ ਮੁੱਖ ਖ਼ਬਰ

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕ ਦੇ ਨਵ-ਨਿਯੁਕਤ ਫਾਰਮਾਸਿਸਟਾਂ ਨੂੰ ਇਮਪੇਨਲਡ ਲੈਟਰ ਤਕਸੀਮ ਕੀਤੇ

ਚੇਅਰਮੈਨ ਰਮਨ ਬਹਿਲ ਨੇ ਆਮ ਆਦਮੀ ਕਲੀਨਿਕ ਦੇ ਨਵ-ਨਿਯੁਕਤ ਫਾਰਮਾਸਿਸਟਾਂ ਨੂੰ ਇਮਪੇਨਲਡ ਲੈਟਰ ਤਕਸੀਮ ਕੀਤੇ
  • PublishedSeptember 5, 2023

ਭਗਵੰਤ ਮਾਨ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਤੀਕਾਰੀ ਸੁਧਾਰ ਕੀਤੇ – ਰਮਨ ਬਹਿਲ

ਗੁਰਦਾਸਪੁਰ, 5 ਸਤੰਬਰ 2023 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ, ਜਿਸ ਤਹਿਤ ਆਮ ਆਦਮੀ ਕਲੀਨਿਕ ਸ਼ੁਰੂ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਿਕ ਲਈ ਇਮਪੇਨਲਡ ਕੀਤੇ 34 ਫਾਰਮਾਸਿਸਟ ਅਫ਼ਸਰਾਂ ਨੂੰ ਇਮਪੇਨਲਡ ਲੈਟਰ ਦੇਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ 34 ਫਾਰਮਾਸਿਸਟ ਅਫ਼ਸਰਾਂ ਦੀ ਚੋਣ ਪੂਰੀ ਤਰਾਂ ਮੈਰਿਟ ਦੇ ਅਧਾਰ ’ਤੇ ਕੀਤੀ ਗਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਨਵ-ਨਿਯੁਕਤ ਫਾਰਮਾਸਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸਿਹਤ ਵਿਭਾਗ ਵਿੱਚ ਨਿੱਘਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਪੂਰੀ ਮੈਰਿਟ ’ਤੇ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਓਥੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕ ਬਣਾਉਣ ਤੋਂ ਬਾਅਦ ਸਟਾਫ਼ ਦੀ ਕਮੀ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫਾਰਮਾਸਿਸਟ ਦੇ ਆਉਣ ਨਾਲ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਸੁਧਾਰ ਦੇਖਣ ਨੂੰ ਮਿਲੇਗਾ।

ਇਸ ਮੌਕੇ ਗੁਰਦਾਸਪੁਰ ਦੇ ਸਿਵਲ ਸਰਜਨ ਡਾ ਹਰਭਜਨ ਰਾਮ ਮਾਂਡੀ, ਡੀ.ਐੱਮ.ਸੀ. ਡਾ. ਰੋਮੀ ਰਾਜਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀ.ਆਈ.ਓ. ਡਾ. ਅਰਵਿੰਦ ਮਹਾਜਨ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸਵੀਤਾ, ਡਾ. ਪ੍ਭਜੋਤ ਕਲਸੀ, ਡੀ.ਡੀ.ਐੱਚ.ਓ. ਡਾ. ਲੋਕੇਸ਼, ਮਾਸ ਮੀਡੀਆ ਅਫ਼ਸਰ ਗੁਰਿੰਦਰ ਕੌਰ, ਵਿਜੇ ਠਾਕੁਰ ਆਦਿ ਹਾਜ਼ਰ ਸਨ।

Written By
The Punjab Wire