ਦੇਸ਼ ਪੰਜਾਬ ਮੁੱਖ ਖ਼ਬਰ

ਕੇਜਰੀਵਾਲ ਅੱਜ ਤੋਂ 3 ਦਿਨਾਂ ਪੰਜਾਬ ਦੌਰੇ ਤੇ, ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ

ਕੇਜਰੀਵਾਲ ਅੱਜ ਤੋਂ 3 ਦਿਨਾਂ ਪੰਜਾਬ ਦੌਰੇ ਤੇ, ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ
  • PublishedSeptember 13, 2023

ਚੰਡੀਗੜ੍ਹ, 13 ਸਤੰਬਰ 2023 (ਦੀ ਪੰਜਾਬ ਵਾਇਰ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਤਿੰਨ ਦਿੰਨਾ ਦੇ ਦੌਰੇ ਤੇ ਪੰਜਾਬ ਵਿੱਚ ਹਨ। ਅੱਜ ਉਹ ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ।

ਅਰਵਿੰਦਰ ਕੇਜਰੀਵਾਲ ਨੇ ਟਵੀਟਰ ਐਕਸ ਤੇ ਲਿਖਿਆ ਕਿ ਅੱਜ ਤੋਂ ਮੈਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਾਂ। ਭਗਵੰਤ ਮਾਨ ਜੀ ਨੇ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਬਣਾਇਆ ਹੈ। ਅੱਜ ਉਨ੍ਹਾਂ ਨਾਲ ਇਸ ਦਾ ਉਦਘਾਟਨ ਕਰਨਗੇ। ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣੀ ਸ਼ੁਰੂ ਹੋ ਜਾਵੇਗੀ। ਸਾਨੂੰ ਇੱਕ ਗਰੀਬ ਬੱਚੇ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਵਿੱਚ ਹਿੱਸਾ ਲੈਣਾ ਚਾਹੀਦਾ ਹੈ – ਇਸ ਤੋਂ ਵੱਡਾ ਕੋਈ ਪੁੰਨ ਦਾ ਕੰਮ ਨਹੀਂ ਹੈ, ਰਾਸ਼ਟਰ ਨਿਰਮਾਣ ਦਾ ਇਸ ਤੋਂ ਵੱਡਾ ਕੋਈ ਕੰਮ ਨਹੀਂ ਹੈ। ਮੈਂ ਅੱਜ ਉਸ ਸਕੂਲ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਹਾਂ। ਹੁਣ ਇੱਕ ਇੱਕ ਕਰਕੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾਵੇਗਾ।

Written By
The Punjab Wire