ਗੁਰਦਾਸਪੁਰ, 17 ਸਤੰਬਰ 2023 (ਦੀ ਪੰਜਾਬ ਵਾਇਰ )। ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਮਿਤੀ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਬੈਂਕ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Written By
thepunjabwire