ਪੰਜਾਬ ਮੁੱਖ ਖ਼ਬਰ ਵਿਦੇਸ਼

ਵਧ ਰਿਹਾ ਤਣਾਅ: ਹੁਣ ਭਾਰਤ ਨੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਦਿੱਤੀ ਇਹ ਸਲਾਹ

ਵਧ ਰਿਹਾ ਤਣਾਅ: ਹੁਣ ਭਾਰਤ ਨੇ ਕੈਨੇਡਾ ਵਿੱਚ ਰਹਿੰਦੇ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ, ਦਿੱਤੀ ਇਹ ਸਲਾਹ
  • PublishedSeptember 20, 2023

ਨਵੀਂ ਦਿੱਲੀ, 20 ਸਤੰਬਰ 2023 (ਦੀ ਪੰਜਾਬ ਵਾਇਰ)। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਖਾਲਿਸਤਾਨ ਪੱਖੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੀ ਧਮਕੀ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਅਤੇ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ।

ਕੈਨੇਡਾ ‘ਚ ਹਿੰਸਕ ਗਤੀਵਿਧੀਆਂ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਉੱਥੇ ਰਹਿ ਰਹੇ ਭਾਰਤੀਆਂ ਅਤੇ ਦੇਸ਼ ਦੀ ਯਾਤਰਾ ਕਰਨ ਵਾਲੇ ਲੋਕਾਂ ਨੂੰ ਬੇਹੱਦ ਸਾਵਧਾਨੀ ਵਰਤਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਵਿੱਚ ਵਧਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਸਿਆਸੀ ਤੌਰ ‘ਤੇ ਮਾਫ਼ ਕੀਤੇ ਨਫ਼ਰਤੀ ਅਪਰਾਧਾਂ ਅਤੇ ਅਪਰਾਧਿਕ ਹਿੰਸਾ ਦੇ ਮੱਦੇਨਜ਼ਰ, ਉੱਥੇ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਅਤੇ ਯਾਤਰਾ ‘ਤੇ ਵਿਚਾਰ ਕਰਨ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਹਾਲ ਹੀ ਵਿੱਚ, ਉੱਥੇ ਰਹਿਣ ਵਾਲੇ ਅਪਰਾਧੀਆਂ ਨੇ ਖਾਸ ਤੌਰ ‘ਤੇ ਭਾਰਤੀ ਡਿਪਲੋਮੈਟਾਂ ਅਤੇ ਭਾਰਤੀਆਂ ਦੇ ਵਰਗਾਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਲਈ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਵਿੱਚ ਉਨ੍ਹਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਅਜਿਹੀਆਂ ਘਟਨਾਵਾਂ ਦੇਖੇ ਗਏ ਹਨ।

ਇਸ ਤੋਂ ਪਹਿਲਾਂ ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕਰਕੇ ਉੱਥੇ ਰਹਿੰਦੇ ਭਾਰਤੀਆਂ ਹਿੰਦੂਆ ਨੂੰ ਧਮਕੀਆਂ ਦਿੱਤੀਆਂ ਸਨ। ਵੀਡੀਓ ਵਿੱਚ ਉਸ ਨੇ ਉੱਥੇ ਰਹਿ ਰਹੇ ਹਿੰਦੂਆਂ ਨੂੰ ਕੈਨੇਡਾ ਛੱਡਣ ਲਈ ਕਿਹਾ ਹੈ। ਵੀਡੀਓ ਵਿੱਚ ਪੰਨੂੰ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਭਾਰਤ-ਹਿੰਦੂ ਕੈਨੇਡਾ ਛੱਡੋ, ਭਾਰਤ ਚਲੇ ਜਾਓ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਾ ਸਿਰਫ਼ ਭਾਰਤ ਦੀ ਹਮਾਇਤ ਕਰਦੇ ਹਨ, ਸਗੋਂ ਖਾਲਿਸਤਾਨ ਪੱਖੀ ਸਿੱਖਾਂ ਦੀ ਬੋਲੀ ਅਤੇ ਪ੍ਰਗਟਾਵੇ ਨੂੰ ਦਬਾਉਣ ਦਾ ਵੀ ਸਮਰਥਨ ਕਰ ਰਹੇ ਹਨ। ਉਨ੍ਹਾਂ ਨੂੰ ਤੁਰੰਤ ਕੈਨੇਡਾ ਛੱਡ ਦੇਣਾ ਚਾਹੀਦਾ ਹੈ। ਅੱਤਵਾਦੀ ਪੰਨੂ ਦੀ ਧਮਕੀ ਅਤੇ ਭਾਰਤੀ ਵਿਦੇਸ਼ ਮੰਤਰਾਲੇ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ ‘ਚ ਆਈ ਹੈ ਜਦੋਂ ਕੈਨੇਡਾ ਦੇ ਪੀਐੱਮ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਡੂੰਘਾ ਹੋ ਗਿਆ ਹੈ।

Written By
The Punjab Wire